ਸਿਵਲ ਸਰਜਨ ਵੱਲੋਂ ਐਸ.ਡੀ.ਐਚ ਗੜਸ਼ੰਕਰ ਦਾ ਦੌਰਾ; ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ

ਹੁਸ਼ਿਆਰਪੁਰ- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਬੀਰ ਕੁਮਾਰ ਵੱਲੋਂ ਐਸਡੀਐਚ ਗੜਸ਼ੰਕਰ ਦਾ ਦੌਰਾ ਕੀਤਾ ਗਿਆ। ਸਭ ਤੋਂ ਪਹਿਲਾਂ ਡਾ.ਬਲਬੀਰ ਕੁਮਾਰ ਵਲੋਂ ਸਿਵਲ ਹਸਪਤਾਲ ਗੜਸ਼ੰਕਰ ਦੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ। ਐਸਐਮਓ ਡਾ.ਸੰਤੋਖ ਰਾਮ ਸਮੇਤ ਸਾਰਾ ਸਟਾਫ ਆਪਣੀ ਡਿਊਟੀ ਤੇ ਹਾਜ਼ਰ ਸੀ।

ਹੁਸ਼ਿਆਰਪੁਰ- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਬੀਰ ਕੁਮਾਰ ਵੱਲੋਂ ਐਸਡੀਐਚ ਗੜਸ਼ੰਕਰ ਦਾ ਦੌਰਾ ਕੀਤਾ ਗਿਆ। ਸਭ ਤੋਂ ਪਹਿਲਾਂ ਡਾ.ਬਲਬੀਰ ਕੁਮਾਰ ਵਲੋਂ ਸਿਵਲ ਹਸਪਤਾਲ ਗੜਸ਼ੰਕਰ ਦੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ। ਐਸਐਮਓ ਡਾ.ਸੰਤੋਖ ਰਾਮ ਸਮੇਤ ਸਾਰਾ ਸਟਾਫ ਆਪਣੀ ਡਿਊਟੀ ਤੇ ਹਾਜ਼ਰ ਸੀ। ਉਪਰੰਤ ਸਿਵਲ ਸਰਜਨ ਵੱਲੋਂ ਐਸਐਮਓ ਡਾ.ਸੰਤੋਖ ਰਾਮ ਦੇ ਸਹਿਯੋਗ ਨਾਲ ਓਪੀਡੀ ਏਰੀਏ ਵਿੱਚ ਪੀਣ ਵਾਲੇ ਪਾਣੀ ਅਤੇ ਪੱਖਿਆਂ ਦੀ ਸਹੂਲਤ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛਿਆ ਗਿਆ। ਉਨ੍ਹਾਂ ਮੈਡੀਸਨ ਸਟੋਰ ਅਤੇ ਫਾਰਮੇਸੀ ਦਾ ਜਾਇਜ਼ਾ ਲੈਂਦੇ ਹੋਏ ਦਵਾਈਆਂ ਦੀ ਉਪਲਬੱਧਤਾ ਦੀ ਜਾਂਚ ਕੀਤੀ ਅਤੇ ਫਾਰਮੇਸੀ ਦੀਆਂ ਲਾਈਨਾਂ ਵਿੱਚ ਲੱਗੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਦਵਾਈਆਂ ਬਾਰੇ ਸਮੀਖਿਆ ਕੀਤੀ । 
                ਡਾ.ਬਲਬੀਰ ਕੁਮਾਰ ਵੱਲੋਂ ਡੇਂਗੂ ਨੂੰ ਮੁੱਖ ਰੱਖਦਿਆਂ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਡੇਂਗੂ ਵਾਰਡ ਅਤੇ ਮੈਡੀਕਲ ਵਾਰਡ ਦਾ ਵੀ ਨਿਰੀਖਣ ਕੀਤਾ ਜਿਸ ਲਈ ਸਿਵਲ ਸਰਜਨ ਵਲੋਂ ਤਸੱਲੀ ਪਰਗਟਾਈ ਗਈ । ਐਮਰਜੈਂਸੀ ਦਾ ਨਿਰੀਖਣ ਕਰਦਿਆਂ ਦਾਖਲ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਮਰੀਜਾਂ ਦੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਅਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਹਸਪਤਾਲ ਵਿੱਚ ਸਾਫ ਸਫਾਈ ਯਕੀਨੀ ਨੂੰ ਬਣਾਉਣ ਅਤੇ ਬਾਓ-ਮੈਡੀਕਲ ਵੇਸਟ ਦੇ ਸਹੀ ਰੱਖ-ਰਖਾਵ ਕਰਨ ਦੀ ਹਦਾਇਤ ਵੀ ਕੀਤੀ।
                ਚੈਕਿੰਗ ਉਪਰੰਤ ਸਿਵਲ ਸਰਜਨ ਡਾ.ਬਲਬੀਰ ਕੁਮਾਰ ਨੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਰੇ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ।