ਗਿਆਨ ਜੋਤੀ ਗਲੋਬਲ ਸਕੂਲ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ
ਐਸ ਏ ਐਸ ਨਗਰ, 4 ਅਕਤੂਬਰ- ਗਿਆਨ ਜੋਤੀ ਗਲੋਬਲ ਸਕੂਲ ਫ਼ੇਜ਼ 2 ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਪੰਦਰਵਾੜੇ ਦੀ ਸ਼ੁਰੂਆਤ ਸਵੱਛਤਾ ਸਹੁੰ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੇ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣ ਅਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ।

ਇਸ ਮੌਕੇ ਰੋਜ਼ਾਨਾ ਜੀਵਨ ਵਿੱਚ ਸਫ਼ਾਈ ਦੀ ਮਹੱਤਤਾ ਅਤੇ ਇੱਕ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਵਿੱਚ ਇਸਦੀ ਭੂਮਿਕਾ ਉੱਤੇ ਭਾਸ਼ਨ ਦਿਤੇ ਗਏ। ਵਿਦਿਆਰਥੀਆਂ ਨੇ ਸਫ਼ਾਈ ਅਤੇ ਜ਼ਿੰਮੇਵਾਰੀ ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੰਦੇਸ਼ ਦੇਣ ਲਈ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ।
ਪ੍ਰਿੰਸੀਪਲ ਸ੍ਰੀਮਤੀ ਗਿਆਨ ਜੋਤ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਫ਼ਾਈ ਨੂੰ ਜੀਵਨ ਭਰ ਦੀ ਆਦਤ ਵਜੋਂ ਅਪਣਾਉਣ ਅਤੇ ਸਵੱਛ ਭਾਰਤ ਅਭਿਆਨ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।