ਕੰਗਣਾ ਰਣੌਤ ਵੱਲੋਂ ਪੰਜਾਬ ਦੇ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ

ਐਸ.ਏ.ਐਸ. ਨਗਰ- ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਬੁੱਲ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਸੰਸਦੀ ਖੇਤਰ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਦੇ ਪੰਜਾਬ ਦੇ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਜਿਕਰਯੋਗ ਹੈ ਕਿ ਕੰਗਣਾ ਰਣੌਤ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਹਿਮਾਚਲ ਪ੍ਰਦੇਸ਼ ਵਿੱਚ ਨਸ਼ਾ ਪੰਜਾਬ ਰਾਹੀਂ ਆਉਂਦਾ ਹੈ ਅਤੇ ਹਿਮਾਚਲ ਦੇ ਬੱਚੇ ਭੋਲੇ-ਭਾਲੇ ਹਨ।

ਇੱਥੇ ਜਾਰੀ ਬਿਆਨ ਵਿੱਚ ਸ੍ਰੀ ਬੁੱਲ ਨੇ ਕਿਹਾ ਕਿ ਕੰਗਣਾ ਰਣੌਤ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਆਪਣੇ ਹਲਕੇ ਵਿੱਚ ਹੜ੍ਹ ਦੇ ਸਤਾਏ ਹੋਏ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸਰਕਾਰ ਬਣਾਉਣ ਦੇ ਦਾਅਵੇ ਕਰਦੀ ਹੈ, ਜਦਕਿ ਉਹਨਾਂ ਦੇ ਆਗੂ ਪੰਜਾਬ ਅਤੇ ਪੰਜਾਬੀਆਂ ਦੇ ਖ਼ਿਲਾਫ਼ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ। ਉਹਨਾਂ ਕਿਹਾ ਕਿ ਕੰਗਣਾ ਪੰਜਾਬ ਖ਼ਿਲਾਫ਼ ਬਿਆਨਬਾਜ਼ੀ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ।