ਗੁਰਮੇਲ ਸਿੰਘ ਗਿੱਲ ਖੜੌਦੀ ਦੇ ਦੇਹਾਂਤ 'ਤੇ ਸ਼ੋਕ ਸਭਾ ਦਾ ਆਯੋਜਨ
ਮਾਹਿਲਪੁਰ 24 ਫਰਵਰੀ- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਪ੍ਰਬੰਧਕੀ ਕਮੇਟੀ ਸਿੱਖ ਐਜੂਕੇਸ਼ਨਲ ਕੌਂਸਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਗਿੱਲ ਖੜੌਦੀ ਦੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਜਾਣ 'ਤੇ ਸਿੱਖ ਵਿਦਿਕ ਕੌਂਸਲ ਦੇ ਸਮੂਹ ਅਹੁਦੇਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਅੱਜ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਸ਼ੋਕ ਸਭਾ ਹੋਈ|

ਜਿਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਗੁਰਮੇਲ ਸਿੰਘ ਗਿੱਲ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਸਮੇਤ ਸਿੱਖਿਆ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ।
ਇਸ ਮੌਕੇ ਹਾਜ਼ਰ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਨ ਨੇ ਉਨ੍ਹਾਂ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰ ਨਾਲ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।