ਵਿਧਾਨ ਸਭਾ ਚੋਣਾਂ ਮੌਕੇ ਮਜੀਠਾ ਤੋਂ ਕਾਂਗਰਸੀ ਉਮੀਦਵਾਰ ਜਗਵਿੰਦਰ ਪਾਲ ਸਿੰਘ ਹੋਏ ਆਪ ਵਿੱਚ ਸ਼ਾਮਲ ਮਾਝੇ ਦੇ ਕਾਂਗਰਸ ਦੇ ਕਈ ਨੇਤਾ ਵੀ ਹੋਏ ਆਪਵਿੱਚ ਸ਼ਾਮਲ
ਚੰਡੀਗੜ੍ਹ, 19 ਅਕਤੂਬਰ - 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ਤੇ ਜੱਗਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ। ਜੱਗਾ ਮਜੀਠਾ ਦਾ ‘ਆਪ’ ਵਿੱਚ ਸਵਾਗਤ ਕਰਨ ਮੌਕੇ ਮੁਖਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ।
ਇੱਥੇ ਜਿਕਰਯੋਗ ਹੈ ਕਿ ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸ ਪਾਰਟੀ ਨਾਂਲ ਜੁੜੇ ਹੋਏ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ। ਉਹ 1999 ਵਿੱਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ਉਨਾਂ ਨੂੰ। ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ। ਉਨ੍ਹਾਂ ਨੇ 2022 ਵਿੱਚ ਮਜੀਠਾ ਵਿਧਾਨ ਸਭਾ ਹਲਕੇ ਦੀ ਕਾਂਗਰਸ ਦੀ ਟਿਕਟ ਤੇ ਲੜੀ ਸੀ।