ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਮੌਕੇ ਇਲਾਕੇ ਦੀ ਉੱਘੀ ਸ਼ਖਸੀਅਤ ਜਥੇਦਾਰ ਸ. ਤਰਲੋਚਨ ਸਿੰਘ ਕਾਲਰਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਵਲੋਂ ਵਿਦਿਆਰਥੀਆਂ ਦੇ ਅੰਦਰਲੇ ਹੁਨਰ ਨੂੰ ਨਿਖਾਰਨ ਲਈ ਪ੍ਰਿੰਸੀਪਲ ਸਾਹਿਬ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੰਗੀਤ ਵਿਭਾਗ ਦੇ ਮੁਖੀ ਜਗਦੀਪ ਸਿੰਘ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਉਚਾਰਨ ਕੀਤਾ ਗਿਆ। ਮੈਡਮ ਰੋਮੀ ਦੇ ਦੁਆਰਾ ਲੋਕ ਗੀਤ ਗਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਦੇ ਦੁਆਰਾ ਕਿਹਾ ਗਿਆ ਕਿ ਜਿੱਥੇ ਅੱਜ ਕੱਲ ਦੀ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਜਾਣ ਅਤੇ ਨਸ਼ਿਆਂ ਦੀ ਮਾਰ ਝੱਲ ਰਹੀ ਹੈ, ਉੱਥੇ ਹੀ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਸੱਭਿਆਚਾਰਕ ਲੀਹਾਂ ਤੇ ਜੋੜਨ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ।
ਕਾਲਜ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਲਈ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਵਿਚੋਂ ਸਿੱਖ ਕੇ ਭਵਿੱਖ ਨੂੰ ਉੱਜਵਲ ਕਰਨ ਦੀ ਪ੍ਰੇਰਨਾ ਦਿੱਤੀ। ਮੈਡਮ ਦਮਨਜੀਤ ਕੌਰ ਵੱਲੋਂ ਮੰਚ ਸੰਚਾਲਕ ਬਾਖੂਬੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ ।