ਡੇਅਰੀ ਸਿਖਲਾਈ ਕੋਰਸ 22 ਅਪ੍ਰੈਲ ਤੋਂ

ਨਵਾਂਸ਼ਹਿਰ - ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 22 ਅਪ੍ਰੈਲ 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਨੀਤ ਕੁਮਾਰ ਨੇ ਦਿੰਦਿਆਂ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ।

ਦਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਣ।ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ,ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ 22 ਅਪ੍ਰੈਲ 2024 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ   ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01823225050 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।