
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ
ਐਸਏਐਸ ਨਗਰ, 22 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਐਸਏਐਸ ਨਗਰ, 22 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦੇ ਚਾਰੇ ਸਾਹਿਬਜ਼ਾਦਿਆਂ ਵੱਲੋਂ ਬਾਲ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਨੌਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੁਆਰਾ ਤਿਲਕ ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੁ ਕਰਵਾਇਆ।
ਇਸ ਤੋਂ ਇਲਾਵਾ ਭਾਈ ਦਿਲਬਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜਗਤੇਸ਼ਵਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਖਵਿੰਦਰ ਸਿੰਘ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਭਾਈ ਰਾਜਿੰਦਰ ਸਿੰਘ ਕਰਨਾਲ ਵਾਲੇ, ਭਾਈ ਮਨਜੀਤ ਸਿੰਘ ਦਾ ਇੰਨਟਰਨੈਸ਼ਨਲ ਢਾਡੀ ਜੱਥਾ, ਸ਼ੇਰ ਪੰਜਾਬ ਕਵੀਸ਼ਰੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
