ਆਰਮੀ ਭਰਤੀ ਦੀ ਤਿਆਰੀ ਲਈ ਵਰਕਸ਼ਾਪ 28 ਨੂੰ : ਸੰਦੀਪ ਕੁਮਾਰ

ਨਵਾਂਸ਼ਹਿਰ- ਸ਼ਹੀਦ ਭਗਤ ਸਿੰਘ ਨਗਰ, 22 ਮਈ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਕੁਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ 28 ਮਈ ਨੂੰ ਇੰਡੀਅਨ ਆਰਮੀ ਭਰਤੀ ਰੈਲੀ ਦੀ ਭਰਤੀ ਇੱਕ ਰੋਜ਼ਾ ਵਰਕਸ਼ਾਪ ਲਾਈ ਜਾ ਰਹੀ ਹੈ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਰਕਸ਼ਾਪ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਨ੍ਹਾਂ ਬਿਨੈਕਾਰਾਂ ਵੱਲੋਂ ਆਰਮੀ ਰੈਲੀ, ਭਰਤੀ ਦਾ ਸਾਲ 2025-26 ਲਈ ਅਪਲਾਈ ਕੀਤਾ ਹੈ, ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ਿਆਂ ਬਾਰੇ ਜਾਣਕਾਰੀ ਦੇ ਕੇ ਤਿਆਰੀ ਕਰਵਾਈ ਜਾਵੇਗੀ । 
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ਿਆਂ ਵਿੱਚ  ਆਮ ਗਿਆਨ, ਸਾਧਾਰਨ ਵਿਗਿਆਨ, ਗਣਿਤ, ਲਾਜ਼ਿਕਲ ਰੀਜ਼ਨਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਮਾਹਿਰਾਂ ਵੱਲੋਂ ਤਿਆਰੀ ਕਰਵਾਈ ਜਾਵੇਗੀ। ਨੌਜਵਾਨਾਂ ਨੂੰ ਇਸ ਵਰਕਸ਼ਾਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਰਕਸ਼ਾਪ ਦੌਰਾਨ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਜੋ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ।