
ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ
ਚੰਡੀਗੜ੍ਹ, 10 ਸਤੰਬਰ - ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਅੱਜ ਮੇਅਰ ਪਰਿਸ਼ਦ ਦੀ ਇੱਕ ਮਹਤੱਵਪੂਰਣ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ 17 ਸਤੰਬਰ ਤੋਂ 2 ਅਕਤੂਬਰ 2025 ਤੱਕ ਆਯੋਜਿਤ ਹੋਣ ਵਾਲੇ ਸੇਵਾ ਪਖਵਾੜੇ ਦੀ ਤਿਆਰੀਆਂ ਦੀ ਵਿਸਤਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸਵੱਛਤਾ ਮੁਹਿੰਮ ਅਤੇ ਸ਼ਹਿਰੀ ਵਿਕਾਸ ਕੰਮਾਂ 'ਤੇ ਵਿਸ਼ੇਸ਼ ਜੋਰ ਦਿੱਤਾ ਗਿਆ, ਤਾਂ ਜੋ ਸੂਬੇ ਦੇ ਸਾਰੇ ਨਗਰ ਨਿਗਮ ਸਵੱਛ, ਸੁੰਦਰ ਅਤੇ ਸਹੂਲਤਯੁਕਤ ਬਣ ਸਕਣ।
ਚੰਡੀਗੜ੍ਹ, 10 ਸਤੰਬਰ - ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਅੱਜ ਮੇਅਰ ਪਰਿਸ਼ਦ ਦੀ ਇੱਕ ਮਹਤੱਵਪੂਰਣ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ 17 ਸਤੰਬਰ ਤੋਂ 2 ਅਕਤੂਬਰ 2025 ਤੱਕ ਆਯੋਜਿਤ ਹੋਣ ਵਾਲੇ ਸੇਵਾ ਪਖਵਾੜੇ ਦੀ ਤਿਆਰੀਆਂ ਦੀ ਵਿਸਤਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸਵੱਛਤਾ ਮੁਹਿੰਮ ਅਤੇ ਸ਼ਹਿਰੀ ਵਿਕਾਸ ਕੰਮਾਂ 'ਤੇ ਵਿਸ਼ੇਸ਼ ਜੋਰ ਦਿੱਤਾ ਗਿਆ, ਤਾਂ ਜੋ ਸੂਬੇ ਦੇ ਸਾਰੇ ਨਗਰ ਨਿਗਮ ਸਵੱਛ, ਸੁੰਦਰ ਅਤੇ ਸਹੂਲਤਯੁਕਤ ਬਣ ਸਕਣ।
ਮੀਟਿੰਗ ਵਿੱਚ ਮੰਤਰੀ ਸ੍ਰੀ ਗੋਇਲ ਨੈ ਨਿਰਦੇਸ਼ ਦਿੱਤੇ ਕਿ ਸੇਵਾ ਪਖਵਾੜੇ ਦੌਰਾਨ ਸਾਰੇ ਨਗਰ ਨਿਗਮਾਂ ਵਿੱਚ ਸਵੱਛਤਾ ਮੁਹਿੰਮ ਨੂੰ ਵਿਆਪਕ ਪੱਧਰ 'ਤੇ ਚਲਾਇਆ ਜਾਵੇ। ਉਨ੍ਹਾਂ ਨੇ ਸਾਰੇ ਮੇਅਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸਵੱਛਤਾ ਲਈ ਸਿਹਤ ਮੁਕਾਬਲੇ ਨੂੰ ਪ੍ਰੋਤਸਾਹਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਸਵੱਛਤਾ ਨਾਲ ਸਬੰਧਿਤ ਜਾਗਰੁਕਤਾ ਪ੍ਰੋਗਰਾਮ, ਕੂੜਾ ਪ੍ਰਬੰਧਨ, ਅਤੇ ਪਬਲਿਕ ਥਾਵਾਂ ਦੀ ਸਫਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਮੰਤਰੀ ਨੇ ਦਸਿਆ ਕਿ ਇਸ ਸਾਲ ਦੇ ਆਖੀਰ ਤੱਕ ਸਾਰੇ ਨਗਰ ਨਿਗਮਾਂ ਵਿੱਚ ਸਵੱਛਤਾ ਸਰਵੇਖਣ ਆਯੋਜਿਤ ਕੀਤਾ ਜਾਵੇਗਾ, ਜਿਸ ਦੇ ਤਹਿਤ ਨਿਗਮਾਂ ਦੀ ਸਵੱਛਤਾ ਅਤੇ ਬੁਨਿਆਦੀ ਢਾਂਚੇ ਦੇ ਪ੍ਰਦਰਸ਼ਨ ਦਾ ਮੁਲਾਂਕਣ ਹੋਵੇਗਾ। ਉਨ੍ਹਾਂ ਨੇ ਮੇਅਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੇ ਖੇਤਰਾਂ ਨੂੰ ਰਾਸ਼ਟਰੀ ਪੱਧਰ 'ਤੇ ਸਵੱਛਤਾ ਰੈਂਕਿੰਗ ਵਿੱਚ ਮੋਹਰੀ ਬਨਾਉਣ ਲਈ ਠੋਸ ਕਦਮ ਚੁੱਕਣ।
ਮੀਟਿੰਗ ਵਿੱਚ ਸ੍ਰੀ ਵਿਪੁਲ ਗੋਇਲ ਨੇ ਸਾਰੇ ਮੇਅਰਾਂ ਤੋਂ ਉਨ੍ਹਾਂ ਦੇ ਨਗਰ ਨਿਗਮਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਵਿਸਤਾਰ ਬਿਊਰਾ ਲਿਆ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਜਨਪ੍ਰਤੀਨਿਧੀਆਂ ਨੂੰ ਮੁੱਢਲੀ ਸਹੂਲਤਾਂ ਜਿਵੇਂ ਪੇਯਜਲ, ਸੜਕ, ਸਟ੍ਰੀਟ ਲਾਇਟ ਅਤੇ ਸੀਵਰੇਜ਼ ਵਿਵਸਥਾ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਵਿਕਾਸ ਕੰਮਾਂ ਨੂੰ ਆਮ ਜਨਮਾਨਸ ਦੀ ਜਰੂਰਤਾਂ ਅਤੇ ਉਮੀਦਾਂ ਦੇ ਅਨੁਰੂਪ ਪੂਰਾ ਕੀਤਾ ਜਾਵੇ, ਤਾਂ ਜੋ ਨਾਗਰਿਕਾਂ ਨੂੰ ਬਿਹਤਰ ਜੀਵਨ ਪੱਧਰ ਮਿਲ ਸਕੇ।
ਮੰਤਰੀ ਨੇ ਸਾਰੇ ਮੇਅਰਾਂ ਅਤੇ ਨਿਗਮ ਅਧਿਕਾਰੀਆਂ ਨੂੰ ਸਵੱਛਤਾ ਅਤੇ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਸਿਰਫ ਇੱਕ ਮੁਹਿੰਮ ਨਹੀਂ, ਸਗੋ ਇੱਕ ਜੀਵਨਸ਼ੈਲੀ ਹੋਣੀ ਚਾਹੀਦੀ ਹੈ। ਇਸ ਦੇ ਲਈ ਜਨਸਹਿਭਾਗਤਾ ਨੁੰ ਪ੍ਰੋਤਸਾਹਨ ਦੇਣਾ ਜਰੂਰੀ ਹੈ। ਉਨ੍ਹਾਂ ਨੇ ਮੇਅਰਾਂ ਨੂੰ ਅਪੀਲ ਕੀਤੀ ਕਿ ਊਹ ਸਥਾਨਕ ਨਿਵਾਸੀਆਂ, ਸਵੈਸੇਵੀ ਸੰਗਠਨਾਂ ਅਤੇ ਨੌਜੁਆਨਾਂ ਨੂੰ ਸਵੱਛਤਾ ਮੁਹਿੰਮ ਵਿੱਚ ਸ਼ਾਮਿਲ ਕਰਨ।
ਮੀਟਿੰਗ ਵਿੱਚ ਮੰਤਰੀ ਨੇ 17 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੇਵਾ ਪਖਵਾੜੇ ਲਈ ਸਾਰੇ ਨਗਰ ਨਿਗਮਾਂ ਨੂੰ ਆਪਣੀ ਤਿਆਰੀਆਂ ਤੇਜ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਸਵੱਛਤਾ ਦੇ ਨਾਲ-ਨਾਲ ਸਮਾਜਿਕ ਜਾਗਰੁਕਤਾ, ਰੁੱਪ ਲਗਾਉਣੇ ਅਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਨਾਉਣ 'ਤੇ ਜੋਰ ਦਿੱਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਇਹ ਪਖਵਾੜਾ ਨਾ ਸਿਰਫ ਸਵੱਛਤਾ ਸਗੋ ਕਮਿਉਨਿਟੀ ਵਿਕਾਸ ਲਈ ਵੀ ਇੱਕ ਮਹਤੱਵਪੂਰਣ ਮੌਕਾ ਹੋਵੇਗਾ। ਸ੍ਰੀ ਗੋਇਲ ਨੇ ਜਨਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਆਪਣੀ ਜਿਮੇਵਾਰੀਆਂ ਨੂੰ ਪੂਰੀ ਜਿਮੇਵਾਰੀ ਨਾਲ ਨਿਭਾਉਣ ਅਤੇ ਜਨਤਾ ਦੀ ਸਮਸਿਆਵਾਂ ਦਾ ਤੁਰੰਤ ਹੱਲ ਕਰਨ। ਉਨ੍ਹਾਂ ਨੇ ਜੋਰ ਦਿੱਤਾ ਕਿ ਵਿਕਾਸ ਕੰਮਾਂ ਵਿੱਚ ਪਾਰਦਰਸ਼ਿਤਾ ਅਤੇ ਗੁਣਵੱਤਾ ਯਕੀਨੀ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ ਅਤੇ ਵੱਖ-ਵੱਖ ਨਿਗਮ ਪਰਿਸ਼ਦ ਦੇ ਮੇਅਰ ਮੌਜੂਦ ਰਹੇ।
