
ਕੀਰਤਨ ਦਰਬਾਰ ਨੂੰ ਸਮਰਪਿਤ 06 ਸਤੰਬਰ ਤੋਂ 11 ਅਕਤੂਬਰ ਤੱਕ ਕਰਵਾਏ ਜਾਣਗੇ 25 ਲੜੀਵਾਰ ਗੁਰਮਤਿ ਸਮਾਗਮ -ਬਰਜਿੰਦਰ ਸਿੰਘ ਹੁਸੈਨਪੁਰ
ਨਵਾਂਸ਼ਹਿਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਮੌਕੇ ਖਾਲਸਾ ਸੀ: ਸੈ: ਸਕੂਲ ਨਵਾਂਸ਼ਹਿਰ ਵਿਖੇ 25, 26 ਅਤੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮਾਂ ਦੀ ਲੜੀ ਮਿਤੀ 06 ਸਤੰਬਰ ਤੋਂ ਅਰੰਭ ਕੀਤੀ ਜਾਵੇਗੀ ਜਿਸ ਦੌਰਾਨ ਇਸ ਵਾਰ ਕੁਲ 25 ਗੁਰਮਤਿ ਸਮਗਾਮ ਕਰਵਾਏ ਜਾਣਗੇ।
ਨਵਾਂਸ਼ਹਿਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਮੌਕੇ ਖਾਲਸਾ ਸੀ: ਸੈ: ਸਕੂਲ ਨਵਾਂਸ਼ਹਿਰ ਵਿਖੇ 25, 26 ਅਤੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮਾਂ ਦੀ ਲੜੀ ਮਿਤੀ 06 ਸਤੰਬਰ ਤੋਂ ਅਰੰਭ ਕੀਤੀ ਜਾਵੇਗੀ ਜਿਸ ਦੌਰਾਨ ਇਸ ਵਾਰ ਕੁਲ 25 ਗੁਰਮਤਿ ਸਮਗਾਮ ਕਰਵਾਏ ਜਾਣਗੇ।
ਇਨਾ ਸਮਾਗਮਾਂ ਵਿਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ, ਬਲਾਚੌਰ, ਰਾਹੋਂ ਅਤੇ ਅਲੱਗ ਅਲੱਗ ਪਿੰਡਾਂ ਤੋਂ ਇਲਾਵਾ ਗੜ੍ਹਸ਼ੰਕਰ ਅਤੇ ਮਾਛੀਵਾੜਾ ਦੇ ਵਿਸ਼ੇਸ਼ ਸਮਾਗਮ ਸ਼ਾਮਲ ਹਨ।
ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ ਇਨ੍ਹਾਂ ਸਮਾਗਮਾਂ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਵਾਰ ਦੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਇਲਾਵਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਵੀ ਸਮਰਪਿਤ ਕੀਤੇ ਜਾਣਗੇ।
ਗੁਰਮਤਿ ਸਮਾਗਮਾਂ ਦੀ ਇਸ ਲੜੀ ਦੀ ਅਰੰਭਤਾ 06 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਅਤੇ 07 ਸਤੰਬਰ ਨੂੰ ਗੁ: ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਨਾਲ ਹੋਵੇਗੀ ਅਤੇ ਸੰਪੂਰਨਤਾ 11 ਅਕਤੂਬਰ ਸ਼ਾਮ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਨਵਾਂਸ਼ਹਿਰ ਵਿਖੇ ਹੋਣ ਵਾਲੇ ਸਮਾਗਮ ਨਾਲ ਕੀਤੀ ਜਾਵੇਗੀ। ਇਸ ਲੜੀ ਦੌਰਾਨ 8 ਅਕਤੂਬਰ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।
ਇਹ ਸਾਰੇ ਹੀ ਸਮਾਗਮ ਸ਼ਾਮ 6.00 ਵਜੇ ਤੋਂ ਲੈ ਕੇ ਰਾਤ 9.00 ਵਜੇ ਤੱਕ ਹੋਣਗੇ । ਇਨ੍ਹਾਂ ਵਿਸ਼ੇਸ਼ ਲੜੀਵਾਰ ਗੁਰਮਤਿ ਸਮਾਗਮਾਂ ਦੌਰਾਨ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਕਾਰਜ ਸਿੰਘ, ਭਾਈ ਉਂਕਾਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਨਿਰਭੈ ਸਿੰਘ, ਭਾਈ ਜਗਤਾਰ ਸਿੰਘ ਖਾਲਸਾ, ਭਾਈ ਅਮਨਦੀਪ ਸਿੰਘ, ਭਾਈ ਸ਼ੁਭਦੀਪ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਜੁਝਾਰ ਸਿੰਘ, ਭਾਈ ਹਰਜੀਤ ਸਿੰਘ (ਸਾਰੇ ਹਜੂਰੀ ਰਾਗੀ ਦਰਬਾਰ ਸਾਹਿਬ), ਭਾਈ ਹਰਜੋਤ ਸਿੰਘ ਜਖਮੀ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਦਮਦਮਾ ਸਾਹਿਬ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਭਾਈ ਭੁਪਿੰਦਰ ਸਿੰਘ ਫਿਰੋਜ਼ਪੁਰੀ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਭਾਈ ਹਰਭਜਨ ਸਿੰਘ ਸੋਤਲਾਂ ਵਾਲੇ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਇਨ੍ਹਾਂ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਮੁੱਖ ਸਰਪ੍ਰਸਤ ਅਤੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ, ਪ੍ਰਸਿੱਧ ਵਿਦਵਾਨ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ, ਗਿ: ਸਰਬਜੀਤ ਸਿੰਘ ਢੋਟੀਆਂ, ਗਿ਼: ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ, ਗਿ: ਹਰਵਿੰਦਰ ਸਿੰਘ ਸ੍ਰੀ ਗੰਗਾਨਗਰ ਵਾਲੇ, ਪ੍ਰੋਫੈਸਰ ਸਰਬਜੀਤ ਸਿੰਘ ਰੇਣੁਕਾ ਲੁਧਿਆਣੇ ਵਾਲੇ, ਡਾ: ਹਨਵੰਤ ਸਿੰਘ ਪਟਿਆਲੇ ਵਾਲੇ, ਪ੍ਰਿੰਸੀਪਲ ਮਨਿੰਦਰਪਾਲ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ, ਗਿ: ਸੁਖਦੇਵ ਸਿੰਘ ਡੱਲਾ ਬਾਉਲੀ ਸਾਹਿਬ ਵਾਲੇ, ਗਿਆਨੀ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਗੁ: ਸ਼ਹੀਦਾਂ ਸ੍ਰੀ ਅੰਮ੍ਰਿਤਸਰ ਸਾਹਿਬ, ਅਤੇ ਗਿ: ਗੁਰਪ੍ਰੀਤ ਸਿੰਘ ਗੁ: ਸ਼ਹੀਦਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਜੋੜਨਗੇ।
ਉਨ੍ਹਾਂ ਨੇ ਇਲਾਕੇ ਭਰ ਦੀਆਂ ਗੁ: ਪ੍ਰਬੰਧਕ ਕਮੇਟੀਆਂ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਇਨ੍ਹਾਂ ਸਮਾਗਮਾਂ ਪ੍ਰਤੀ ਦਿਖਾਏ ਗਏ ਰੁਝਾਨ ਅਤੇ ਉਤਸ਼ਾਹ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਅਤੇ ਮਹਾਨ ਕੀਰਤਨ ਦਰਬਾਰ ਦੀ ਸੰਪੂਰਨਤਾ ਉਪਰੰਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿਸ਼ਾਲ ਗੁਰਮਤਿ ਸਮਾਗਮ ਜਥੇਦਾਰ ਬਾਬਾ ਨਰੰਗ ਸਿੰਘ ਮੁੱਖ ਸੇਵਾਦਾਰ ਗੁ: ਮੰਜੀ ਸਾਹਿਬ ਦੀ ਸਰਪ੍ਰਸਤੀ ਹੇਠ 28 ਤੋਂ 30 ਨਵੰਬਰ ਤੱਕ ਕਰਵਾਏ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ ਜਨਰਲ ਸਕੱਤਰ, ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ, ਅਮਰੀਕ ਸਿੰਘ ਬਛੌੜੀ ਅਤੇ ਦਲਜੀਤ ਸਿੰਘ ਬਡਵਾਲ ਵੀ ਮੌਜੂਦ ਸਨ ।
