ਐਮ.ਪੀ.ਸੀ.ਏ. ਨੇ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਮਸਲੇ ਹੱਲ ਕਰਵਾਏ - ਹਰਜਿੰਦਰ ਸਿੰਘ ਧਵਨ

ਐਸ.ਏ.ਐਸ. ਨਗਰ, 15 ਜੁਲਾਈ- ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਐਮ.ਪੀ.ਸੀ.ਏ. ਨੇ ਕਈ ਵੱਡੇ ਮੀਲ ਪੱਥਰ ਪ੍ਰਾਪਤ ਕੀਤੇ ਹਨ ਅਤੇ ਅਧਿਕਾਰੀਆਂ ਤਕ ਪਹੁੰਚ ਕਰਕੇ ਅਜਿਹੇ ਕਈ ਮਸਲਿਆਂ ਨੂੰ ਹੱਲ ਕਰਵਾਇਆ ਗਿਆ ਹੈ, ਜੋ ਲੰਬੇ ਸਮੇਂ ਤੋਂ ਪੈਂਡਿੰਗ ਸਨ।

ਐਸ.ਏ.ਐਸ. ਨਗਰ, 15 ਜੁਲਾਈ- ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਐਮ.ਪੀ.ਸੀ.ਏ. ਨੇ ਕਈ ਵੱਡੇ ਮੀਲ ਪੱਥਰ ਪ੍ਰਾਪਤ ਕੀਤੇ ਹਨ ਅਤੇ ਅਧਿਕਾਰੀਆਂ ਤਕ ਪਹੁੰਚ ਕਰਕੇ ਅਜਿਹੇ ਕਈ ਮਸਲਿਆਂ ਨੂੰ ਹੱਲ ਕਰਵਾਇਆ ਗਿਆ ਹੈ, ਜੋ ਲੰਬੇ ਸਮੇਂ ਤੋਂ ਪੈਂਡਿੰਗ ਸਨ।
ਉਨ੍ਹਾਂ ਦੱਸਿਆ ਕਿ ਰਜਿਸਟਰਡ ਵਸੀਅਤ ਹੋਣ ਦੇ ਬਾਵਜੂਦ ਗਮਾਡਾ ਅਧਿਕਾਰੀਆਂ ਵੱਲੋਂ ਜਾਇਦਾਦ ਦੇ ਤਬਾਦਲੇ ਤੋਂ ਪਹਿਲਾਂ ਜਾਇਦਾਦ ਸਾਰੇ ਵਾਰਸਾਂ ਨੂੰ ਸੱਦਿਆ ਜਾਂਦਾ ਸੀ, ਜਿਸ ਕਾਰਨ ਸਮੇਂ ਅਤੇ ਪੈਸੇ ਦੀ ਬਰਬਾਦੀ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਸਥਾ ਵੱਲੋਂ ਗਮਾਡਾ ਅਧਿਕਾਰੀਆਂ ਤਕ ਲਗਾਤਾਰ ਪਹੁੰਚ ਕਰਕੇ ਇਸ ਮਸਲੇ ਨੂੰ ਹੱਲ ਕਰਵਾਇਆ ਗਿਆ ਹੈ ਅਤੇ ਹੁਣ ਇਸ ਸੰਬੰਧੀ ਫੈਸਲਾ ਹੋ ਗਿਆ ਹੈ ਕਿ ਰਜਿਸਟਰਡ ਵਸੀਅਤ ਹੋਣ ਦੀ ਸੂਰਤ ਵਿੱਚ ਗਮਾਡਾ ਵੱਲੋਂ ਜਾਇਦਾਦ ਦੇ ਵਾਰਸਾਂ ਨੂੰ ਸੱਦਣ ਦੀ ਲੋੜ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਜੀ.ਪੀ.ਏ. ਕੇਸਾਂ ਵਿੱਚ ਐਲ.ਓ.ਆਈ. ਦੇ ਤਬਾਦਲਿਆਂ ਤੇ ਲੱਗੀ ਰੋਕ ਨੂੰ ਖਤਮ ਕਰਵਾਇਆ ਗਿਆ ਹੈ ਅਤੇ ਹੁਣ ਇਹ ਪ੍ਰਕਿਰਿਆ ਬਿਨਾਂ ਕਿਸੇ ਪਾਬੰਦੀ ਦੇ ਕੀਤੀ ਜਾਂਦੀ ਹੈ। ਇਸ ਦੇ ਨਾਲ-ਨਾਲ ਗਮਾਡਾ ਦੇ ਈ.ਓ. ਦਫਤਰ ਵਿੱਚ ਲੰਬਿਤ ਪਈਆਂ ਸਾਰੀਆਂ ਫਾਈਲਾਂ ਨੂੰ ਕਲੀਅਰ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਐਨ.ਓ.ਸੀ. ਜਾਰੀ ਕਰਨ ਦੇ ਅਮਲ ਨੂੰ ਪੂਰੀ ਤਰ੍ਹਾਂ ਮੁਕਤ ਕਰਨ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਵਾਸਤੇ ਬਿਲਡਿੰਗ ਬ੍ਰਾਂਚ ਤੋਂ ਰਿਪੋਰਟਾਂ ਹਾਸਲ ਕਰਨ ਦੀ ਲੋੜ ਖਤਮ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਗਮਾਡਾ ਦੀ ਰਿਸੈਪਸ਼ਨ ਦੀ ਮੁੜ ਉਸਾਰੀ ਕਰਕੇ ਉਸ ਨੂੰ ਇੱਕ ਆਧੁਨਿਕ ਰਿਸੈਪਸ਼ਨ ਵਿੱਚ ਤਬਦੀਲ ਕਰਨ ਦੀ ਮੰਗ ਤੇ ਵੀ ਕੰਮ ਚੱਲ ਰਿਹਾ ਹੈ ਅਤੇ ਛੇਤੀ ਹੀ ਇੱਕ ਅਤਿ-ਆਧੁਨਿਕ ਨਵੇਂ ਰਿਸੈਪਸ਼ਨ ਖੇਤਰ ਦਾ ਕੰਮ ਮੁਕੰਮਲ ਹੋਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਸੰਸਥਾ ਦੇ ਮੈਂਬਰਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਸਦਕਾ ਹੀ ਸੰਭਵ ਹੋ ਪਾਇਆ ਹੈ ਅਤੇ ਐਮ.ਪੀ.ਸੀ.ਏ. ਵੱਲੋਂ ਪ੍ਰਾਪਰਟੀ ਸਲਾਹਕਾਰਾਂ ਦੇ ਮਸਲਿਆਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾਂਦਾ ਰਹੇਗਾ।