
ਫੈਡਰੇਸ਼ਨ ਵੱਲੋਂ ਗੁਰਮਨਜੀਤ ਸਿੰਘ ਗਿੱਲ ਦਾ ਸੇਵਾਮੁਕਤੀ ਤੇ ਵਿਸ਼ੇਸ਼ ਸਨਮਾਨ
ਐਸ ਏ ਐਸ ਨਗਰ, 18 ਅਗਸਤ- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਵੱਲੋਂ ਗੁਰਮਨਜੀਤ ਸਿੰਘ ਗਿੱਲ ਦਾ ਸੇਵਾਮੁਕਤੀ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਐਸ ਏ ਐਸ ਨਗਰ, 18 ਅਗਸਤ- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਵੱਲੋਂ ਗੁਰਮਨਜੀਤ ਸਿੰਘ ਗਿੱਲ ਦਾ ਸੇਵਾਮੁਕਤੀ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜ੍ਹਗ ਨੇ ਦੱਸਿਆ ਕਿ ਗੁਰਮਨਜੀਤ ਸਿੰਘ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਤੋਂ ਬਤੌਰ ਮੈਥ ਮਾਸਟਰ ਸੇਵਾ-ਮੁਕਤ ਹੋਏ ਹਨ। ਉਨ੍ਹਾਂ ਦਾ ਸਿੱਖਿਆ ਵਿਭਾਗ ਵਿੱਚ ਇਕ ਆਪਣਾ ਰੁਤਬਾ ਸੀ ਕਿਉਂਕਿ ਉਹ ਆਪਣੇ ਅਧਿਆਪਨ ਕਿੱਤੇ ਦੇ ਨਾਲ-ਨਾਲ ਸਮਾਜ ਸੇਵਾ ਨਾਲ ਵੀ ਜੁੜੇ ਰਹੇ ਅਤੇ ਉਨ੍ਹਾਂ ਨੇ ਸਕੂਲ ਨਾਲ ਹੋਰ ਕੰਮਾਂ-ਕਾਰਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਗੁਰਮਨਜੀਤ ਸਿੰਘ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਨਾਲ ਸੰਨ 2002 ਤੋਂ ਜੁੜੇ ਅਤੇ ਉਦੋਂ ਤੋਂ ਹੀ ਉਹ ਫੈਡਰੇਸ਼ਨ ਦੇ ਬਲਾਕ ਪ੍ਰਧਾਨ ਦੇ ਅਹੁਦੇ ਤੇ ਬਾਖੂਬੀ ਕੰਮ ਕਰਦੇ ਰਹੇ। ਉਨ੍ਹਾਂ ਦੀ ਆਪਣੇ ਕਿੱਤੇ ਅਤੇ ਫੈਡਰੇਸ਼ਨ ਦੇ ਕੰਮਾਂ ਵਿੱਚ ਪਾਏ ਯੋਗਦਾਨ ਨੂੰ ਵੇਖਦੇ ਹੋਏ ਫੈਡਰੇਸ਼ਨ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਸਮੇਂ ਉਨ੍ਹਾਂ ਦੇ ਵਿਦਿਆਰਥੀਆਂ ਦੀਆਂ ਅੱਖਾਂ ਵਿੱਚ ਹੰਝੂ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਉਨ੍ਹਾਂ ਦਾ ਬੱਚਿਆਂ ਪ੍ਰਤੀ ਅਥਾਹ ਪ੍ਰੇਮ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗੋਸਲ, ਦਵਿੰਦਰ ਸਿੰਘ, ਸੁਰੇਸ਼ ਪਾਲ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਗਿੱਲ, ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਐਮ.ਐਚ. ਸ਼ਰਮਾ, ਹਰਮਿੰਦਰ ਸਿੰਘ ਸੋਹੀ, ਅਮਰਜੀਤ ਸਿੰਘ ਸੇਖੋਂ, ਸਾਧੂ ਸਿੰਘ, ਮਾਸਟਰ ਗੁਰਮੁਖ ਸਿੰਘ, ਸੁਰਿੰਦਰ ਪਾਲ ਸਿੰਘ ਖਟੜਾ, ਬੰਤ ਸਿੰਘ ਭੁੱਲਰ, ਸਰਦੂਲ ਸਿੰਘ, ਰਾਜਿੰਦਰ ਸਿੰਘ, ਅਜੇ ਸਿੰਘ, ਜਗਵੀਰ ਸਿੰਘ ਅਤੇ ਗੁਰਮਨਜੀਤ ਸਿੰਘ ਦੇ ਸਪੁੱਤਰ ਮਨਵੀਰ ਸਿੰਘ ਹਾਜਰ ਸਨ।
ਇਸ ਮੌਕੇ ਗੁਰਮਨਜੀਤ ਸਿੰਘ ਨੇ ਹਮੇਸ਼ਾ ਫੈਡਰੇਸ਼ਨ ਲਈ ਕੰਮ ਕਰਦੇ ਰਹਿਣ ਦਾ ਅਹਿਦ ਲਿਆ ਅਤੇ ਫੈਡਰੇਸ਼ਨ ਲਈ ਗਿਆਰਾਂ ਹਜਾਰ ਰੁਪਏ ਫੰਡ ਲਈ ਨਕਦ ਦਿੱਤੇ ਗਏ। ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜ੍ਹਗ ਵੱਲੋਂ ਗੁਰਮਨਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ।
