ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਕਾਸ਼ੀ ਅਤੇ ਖੁਰਾਲਗੜ੍ਹ ਸਾਹਿਬ ਦੀ ਖੋਜਕਰਤਾ ਬਾਬਾ ਬੰਤਾ ਰਾਮ ਘੇੜਾ ਦੇ ਜਨਮ ਦਿਨ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ-ਐਲ.ਆਰ.ਵਿਰਦੀ

ਨਵਾਂਸ਼ਹਿਰ, 21 ਅਗਸਤ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਕਾਸ਼ੀ (ਬਨਾਰਸ) ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਖੋਜਕਰਤਾ ਬਾਬਾ ਬੰਤਾ ਰਾਮ ਘੇੜਾ ਜੀ ਦੇ ਜਨਮ ਦਿਨ ਮਨਾਉਣ ਸਬੰਧੀ ਤਿੰਨ ਰੋਜਾ ਸਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 27, 28 ਅਤੇ 29 ਅਗਸਤ ਨੂੰ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ।

ਨਵਾਂਸ਼ਹਿਰ, 21 ਅਗਸਤ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਕਾਸ਼ੀ (ਬਨਾਰਸ) ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਖੋਜਕਰਤਾ ਬਾਬਾ ਬੰਤਾ ਰਾਮ ਘੇੜਾ ਜੀ ਦੇ ਜਨਮ ਦਿਨ ਮਨਾਉਣ ਸਬੰਧੀ ਤਿੰਨ ਰੋਜਾ ਸਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 27, 28 ਅਤੇ 29 ਅਗਸਤ ਨੂੰ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। 
ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਐਲ.ਆਰ.ਵਿਰਦੀ ਨੇ ਅੱਜ ਗੁਰੂ ਘਰ ਵਿਖੇ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਉਕਤ ਸਮਾਗਮਾਂ ਨੂੰ ਲੈ ਕੇ ਪ੍ਰਬੰਧਕ ਕਮੇਟੀਆਂ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 
ਉਨ੍ਹਾਂ ਦੱਸਿਆ ਕਿ ਬਾਬਾ ਬੰਤਾ ਰਾਮ ਘੇੜਾ ਨੇ ਜਿੱਥੇ ਭਾਰਤੀ ਰੇਲਵੇ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ, ਉੱਥੇ ਉਨ੍ਹਾਂ ਪੂਰੇ ਭਾਰਤ ਅੰਦਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਤ ਉਨ੍ਹਾਂ ਅਸਥਾਨਾਂ ਦੀ ਵੀ ਖੋਜ ਕੀਤੀ ਜਿਥੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਜੀਵਨ ਦੇ ਕੀਮਤੀ ਪਲ ਬਿਤਾਉਂਦਿਆਂ ਅਣਗਿਣਤ ਸੰਗਤਾਂ ਨੂੰ ਗੁਰੂ ਮਹਿਮਾ ਨਾਲ ਜੋੜਿਆ। 
ਇਨ੍ਹਾਂ ਅਸਥਾਨਾਂ ਵਿੱਚੋਂ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਅਸਥਾਨ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ’ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ 4 ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਉਸ ਸਮੇਂ ਦੇ ਰਾਜੇ ਮਹਾਰਾਜਿਆਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਗੁਰੂ ਮਹਿਮਾ ਨਾਲ ਜੋੜਿਆ ਸੀ।
 ਇਸੇ ਸਬੰਧ ਵਿੱਚ ਸ੍ਰੀ ਚਰਨਛੋਹ ਗੰਗਾ ਅੰਮ੍ਰਿਤਕੁੰਡ ਸੁਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਚੇਅਰਮੈਨ ਸ੍ਰੀ ਨਾਜਰ ਰਾਮ ਮਾਨ ਅਤੇ ਪ੍ਰਧਾਨ ਸੰਤ ਸੁਰਿੰਦਰ ਦਾਸ ਦੀ ਅਗਵਾਈ ਵਿੱਚ ਗੁਰੂ ਘਰ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੱਡੇ ਪਾਰਦਰਸ਼ੀ ਢੰਗ ਨਾਲ ਪ੍ਰਬੰਧ ਚਲਾਏ ਜਾ ਰਹੇ ਹਨ। ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਐਲ.ਆਰ.ਵਿਰਦੀ ਨੇ ਦੱਸਿਆ ਕਿ ਇਸ ਅਸਥਾਨ ’ਤੇ ਸੰਗਤਾਂ ਸਤਿਗੁਰਾਂ ਦੇ ਦਰਸ਼ਨਾਂ ਲਈ ਦਿਨ ਰਾਤ ਪਹੁੰਚ ਕੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਦੀਆਂ ਹਨ। 
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨ ਰੋਜਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਪਹੁੰਚਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਸ੍ਰੀ ਨਾਜਰ ਰਾਮ ਮਾਨ ਚੇਅਰਮੈਨ, ਸੰਤ ਕਰਮ ਚੰਦ, ਸੰਤ ਗਿਰਧਾਰੀ ਲਾਲ, ਸੰਤ ਦਿਆਲ ਚੰਦ, ਬੰਗਾ ਕਾਨੂੰਗੋ ਰਮੇਸ਼ ਕੁਮਾਰ, ਬਿਲਾਸਪੁਰ, ਮਨਜੀਤ ਮੁੰਗੋਵਾਲੀਆ, ਪ੍ਰਿੰਸੀਪਲ ਸਰੂਪ ਚੰਦ, ਬੀਰਮਪੁਰ, ਗੁਰੂ ਘਰ ਦਾ ਦਾਸ ਜਗਦੀਸ਼ ਕੁਮਾਰ ਦੀਸ਼ਾ ਅਤੇ ਲਾਡੀ ਗੰਗੜ ਵੀ ਹਾਜਰ ਸਨ।