ਡਿਪਟੀ ਸਪੀਕਰ ਰੌੜੀ ਵੱਲੋਂ ਵੱਖ -ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
ਗੜ੍ਹਸ਼ੰਕਰ- ਸ. ਜੈ ਕਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਦੁਆਰਾ ਹਲਕਾ ਗੜਸ਼ੰਕਰ ਦੇ ਵੱਖ -ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਬੀ.ਡੀ.ਪੀ .ਓ ਦਫ਼ਤਰ ਗੜ੍ਹਸ਼ੰਕਰ ਵਿਖ਼ੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਪਿੰਡਾਂ ਵਿਚ ਆ ਰਹੀਆਂ ਸਮੱਸਿਆਵਾਂ ਵਾਰੇ ਖੁੱਲ ਕੇ ਚਰਚਾ ਕੀਤੀ ਗਈ |

ਡਿਪਟੀ ਸਪੀਕਰ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਲੰਬਿਤ ਪਏ ਕੰਮਾਂ ਨੂੰ ਜਲਦੀ ਹੀ ਨਿਪਟਾ ਲਿਆ ਜਾਏਗਾ|ਇਸ ਦੇ ਨਾਲ ਹੀ ਸੰਬੰਧਿਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਹੀ ਢੰਗ ਨਾਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਤੈਅ ਸਮੇਂ ਅੰਦਰ ਨੇਪੜੇ ਚਾੜਨ ਨੂੰ ਯਕੀਨੀ ਬਣਾਇਆ ਜਾਵੇ।
ਬੀ. ਡੀ.ਪੀ.ਓ ਦਫ਼ਤਰ ਦੇ ਅਧਿਕਾਰੀਆਂ ਨੂੰ ਵਿਕਾਸ ਕਰਜ਼ਾ 'ਚ ਤੇਜ਼ੀ ਲਿਆਉਣ ਲਈ ਟੀਚਾ ਮਿਥਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਸਮੂਹ ਗ੍ਰਾਮ ਪੰਚਾਇਤਾਂ ਸਬੰਧੀ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਅਧੂਰੇ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ |
ਇਸ ਮੌਕੇ ਗ੍ਰਾਮ ਪੰਚਾਇਤ ਨੈਣਵਾ, ਇਬਰਾਹੀਮਪੁਰ , ਦੇਨੋਵਾਲ ਖੁਰਦ,ਖੁਰਾਲੀ ,ਗੋਲੀਆਂ ,ਸਿੰਬਲੀ ਅਤੇ ਹੋਰ ਵੱਖ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਸਰਪੰਚ ਅਤੇ ਪੰਚ ਸ਼ਾਮਿਲ ਹੋਏ ।