ਖਾਲਸਾ ਕਾਲਜ ਮਾਹਿਲਪੁਰ ਵਿੱਚ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ

ਮਾਹਿਲਪੁਰ, 26 ਅਪਰੈਲ- ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਪਿਛਲੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਜਾਲਮਾਨਾ ਹਮਲੇ ਦੌਰਾਨ ਮਾਰੇ ਗਏ ਸੈਲਾਨੀ ਲੋਕਾਂ ਦੀ ਯਾਦ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਵਲੋਂ ਇਕ ਇਕੱਤਰਤਾ ਕੀਤੀ ਗਈ ਅਤੇ ਹਮਲੇ ਦੇ ਮ੍ਰਿਤਕਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।

ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਿਹਾ ਕਿ ਇਸ ਅਨਮਨੁੱਖੀ ਕਾਰੇ ਨੇ ਹਰ ਸੰਵੇਦਨਸ਼ੀਲ ਵਿਅਕਤੀ ਦੇ ਮਨ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਧਰਤੀ ਵੱਖ-ਵੱਖ ਧਰਮਾਂ, ਭਾਸ਼ਾਵਾਂ, ਨਸਲਾਂ ਅਤੇ ਖੇਤਰੀ ਵਿਭਿੰਨਤਾਵਾਂ ਦੀ ਧਰਤੀ ਹੈ ਜਿਸਨੇ ਹਮੇਸ਼ਾਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਇਆ ਹੈ। 
ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲਾ ਮਾਨਵਤਾ ਉਤੇ ਹਮਲਾ ਹੈ ਜਿਸਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ ਜੇ ਬੀ ਸੇਖੋਂ ਨੇ ਕਿਹਾ ਕਿ ਇਸ ਹਮਲੇ ਤੋਂ ਬਾਅਦ ਕਸ਼ਮੀਰ ਦੇ ਲੋਕਾਂ ਨੇ ਜਿਸ ਤਰਾਂ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਉਹ ਆਪਣੇ ਆਪ ਵਿੱਚ ਇਕ ਮਿਸਾਲ ਹੈ। 
ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਿਆਸੀ ਆਗੂ ਆਪਣੀ ਸੱਤਾ ਦੀ ਸਲਾਮਤੀ ਲਈ ਮਾਨਵਤਾ ਦਾ ਘਾਣ ਕਰਦੇ ਹਨ ਜਿਸਦਾ ਜਵਾਬ ਸਮਾਜਿਕ ਏਕਤਾ ਨਾਲ ਹੀ ਦਿਤਾ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਨੇ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ।