ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਇੱਕ ਦਿਨ ਦੀ ਤਨਖ਼ਾਹ ਦੇਵੇਗਾ ਖਾਲਸਾ ਕਾਲਜ ਮਾਹਿਲਪੁਰ ਦਾ ਸਟਾਫ਼

ਮਾਹਿਲਪੁਰ 5 ਸਤੰਬਰ:- ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਮੈਨੇਜਮੈਂਟ ਦੀ ਅਗਵਾਈ ਹੇਠ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਪੰਜਾਬ ਦੇ ਹੜ ਪੀੜਤਾਂ ਦੇ ਪੁਨਰ ਵਸੇਬੇ ਨਾਲ ਜੁੜੇ ਕਾਰਜਾਂ ਵਿੱਚ ਇੱਕ ਦਿਨ ਦੀ ਤਨਖ਼ਾਹ ਦੇ ਕੇ ਆਪਣਾ ਵਿੱਤੀ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਅਨੇਕਾਂ ਜ਼ਿਲ੍ਹਿਆਂ ਵਿੱਚ ਆਏ ਹੜਾਂ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਇਸ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਆਪਣਾ ਯੋਗਦਾਨ ਪਾ ਰਹੀਆਂ ਹਨ । 
ਉਨ੍ਹਾਂ ਕਿਹਾ ਕਿ ਇਸ ਵੇਲੇ ਹੜ ਪੀੜਤਾਂ ਦੇ ਪੁਨਰ ਵਸੇਬੇ ਲਈ ਵੱਡੇ ਯਤਨਾਂ ਦੀ ਲੋੜ ਹੈ ਅਤੇ ਖਾਲਸਾ ਕਾਲਜ ਮਾਹਿਲਪੁਰ ਦੀ ਮੈਨੇਜਮੈਂਟ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵੱਲੋਂ ਪੁਨਰ ਵਸੇਬੇ ਨਾਲ ਜੁੜੇ ਇਨ੍ਹਾਂ ਕਾਰਜਾਂ ਵਿੱਚ ਆਪਣਾ ਵਿੱਤੀ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦਾ ਸਮੂਹ ਸਟਾਫ਼ ਆਪਣੀ ਨੇਕ ਕਮਾਈ ਵਿੱਚੋਂ ਇੱਕ ਦਿਨ ਦੀ ਤਨਖ਼ਾਹ ਇਹਨਾਂ ਰਾਹਤ ਕਾਰਜਾਂ ਵਿੱਚ ਦੇਵੇਗਾ। 
ਉਨ੍ਹਾਂ ਕਿਹਾ ਕਿ ਕਾਲਜ ਖੁੱਲ੍ਹਦੇ ਹੀ ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਪੰਜਾਬ ਦੇ ਹੜ ਪੀੜਤਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਆਪਣੀ ਨੇਕ ਕਮਾਈ ਵਿੱਚੋਂ ਹੜ੍ਹ ਰਾਹਤ ਕਾਰਜਾਂ ‌ਵਿਚ ਹਰ ਪੱਖੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।