ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ

ਐੱਸ.ਏ.ਐੱਸ. ਨਗਰ, 05 ਨਵੰਬਰ, 2023: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ 09.11.2024 ਨੂੰ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਜਾ ਰਿਹਾ ਹੈ।

ਐੱਸ.ਏ.ਐੱਸ. ਨਗਰ, 05 ਨਵੰਬਰ, 2023: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ 09.11.2024 ਨੂੰ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਜਾ ਰਿਹਾ ਹੈ।
    ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਦਿਵਸ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਵਿਚ ਮਿਤੀ 04 ਨਵੰਬਰ ਤੋਂ 09 ਨਵੰਬਰ ਤੱਕ ਵੱਖ-ਵੱਖ ਯੂਨੀਵਰਸਿਟੀਆਂ, ਲਾਅ ਕਾਲਜਾਂ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਸਬੰਧੀ ਜਾਣਕਾਰੀ ਦੇਣ ਲਈ ਲੀਗਲ ਸਰਵਿਸਿਜ਼ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਵਲੋਂ ਦੱਸਿਆ ਗਿਆ ਕਿ 9 ਨਵੰਬਰ, 1995 ਨੂੰ ਭਾਰਤ ਵਲੋਂ ‘ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987’ ਲਾਗੂ ਕੀਤਾ ਗਿਆ ਸੀ, ਉਦੋਂ ਤੋਂ ਹੀ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਕਾਨੂੰਨੀ ਸੇਵਾਵਾਂ ਦਿਵਸ ਲਗਾਤਾਰ ਮਨਾਇਆ ਜਾਂਦਾ ਰਿਹਾ ਹੈ। ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦੀ ਸਥਾਪਨਾ ਸਾਰੇ ਨਾਗਰਿਕਾਂ ਲਈ ਮੁਫਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਦੀ ਹੈ।
  ਉਨ੍ਹਾਂ ਵਲੋਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ, ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ।