ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜਿਲਾ ਪੱਧਰੀ ਕੁਇਜ ਮੁਕਾਬਲੇ ਕਰਵਾਏ।

ਗੜ੍ਹਸ਼ੰਕਰ:- ਬੀਤੇ ਦਿਨ ਡੀ.ਏ.ਵੀ.ਸੀ.ਸੈਕਡਰੀ ਸਕੂਲ ਸ਼ਿਮਲਾ ਪਹਾੜੀ ਚੌਂਕ ਹੁਸ਼ਿਆਰਪੁਰ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜਿਲ੍ਹਾ ਪੱਧਰੀ ਰੋਲ ਪਲੇਅ,ਲੋਕ-ਨਾਚ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ।

ਗੜ੍ਹਸ਼ੰਕਰ:- ਬੀਤੇ ਦਿਨ ਡੀ.ਏ.ਵੀ.ਸੀ.ਸੈਕਡਰੀ ਸਕੂਲ ਸ਼ਿਮਲਾ ਪਹਾੜੀ ਚੌਂਕ ਹੁਸ਼ਿਆਰਪੁਰ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜਿਲ੍ਹਾ ਪੱਧਰੀ ਰੋਲ ਪਲੇਅ,ਲੋਕ-ਨਾਚ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ।
 ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਬਲਾਕ ਗੜਸ਼ੰਕਰ 1 ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲੇ ਵਿੱਚ ਭਾਗ ਲਿਆ ਤੇ ਤੀਜਾ ਸਥਾਨ ਪ੍ਰਾਪਤ ਕੀਤਾ। 
ਸ੍ਰੀ ਮਤੀ ਲਲਿਤਾ ਅਰੋੜਾ  ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਤੇ ਉਹਨਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਇਨਾਮ ਤਕਸੀਮ ਕੀਤੇ ਗਏ। ਸਕੂਲ ਪਹੁੰਚਣ 'ਤੇ ਵਿਦਿਆਰਥਣਾਂ ਨੂੰ ਸਕੂਲ ਦੇ  ਪ੍ਰਿੰਸੀਪਲ ਕਿਰਪਾਲ ਸਿੰਘ ਅਤੇ ਸਟਾਫ ਵੱਲੋਂ ਵੀ ਸਨਮਾਨਿਤ ਕੀਤਾ ਗਿਆ।