ਜਿਲ੍ਹਾ ਮੈਜਿਸਟ੍ਰੇਟ ਵੱਲੋਂ ਪਸ਼ੂਆਂ ਨੂੰ ਸੜਕਾਂ ਦੇ ਕੰਢੇ ‘ਤੇ ਚਰਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਨਵਾਂਸ਼ਹਿਰ- ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜਿਲ੍ਹੇ ਵਿੱਚ ਪਸ਼ੂਆਂ ਨੂੰ ਸ਼ਹਿਰਾਂ/ਕਸਬਿਆਂ ਵਿੱਚ ਸੜਕਾਂ ਦੇ ਕੰਢੇ ਚਰਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿ ਲੋਕਾਂ ਵੱਲੋਂ ਚਾਰੇ ਦੀ ਖਾਤਰ ਮੱਝਾਂ ਅਤੇ ਗਾਵਾਂ ਨੂੰ ਸ਼ਹਿਰਾਂ, ਕਸਬਿਆਂ ਅਤੇ ਸੜਕਾਂ ਕੰਢੇ ਛੱਡ ਦਿੱਤਾ ਜਾਂਦਾ ਹੈ।

ਜਿਸ ਨਾਲ ਲੋਕਾਂ ਦੀਆਂ ਫਸਲਾਂ ਅਤੇ ਸੜਕਾਂ ਕੰਢੇ ਲੱਗੇ ਬੂਟਿਆਂ ਨੂੰ ਨੁਕਸਾਨ ਪਹੁੰਚਦਾ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਵਿਚਾਲੇ ਤਕਰਾਰ ਪੈਦਾ ਹੁੰਦੀ ਹੈ ਅਤੇ ਕਈ ਵਾਰ ਪਸ਼ੂਆਂ ਕਰਕੇ ਹਾਦਸਿਆਂ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਨੂੰ ਰੋਕਣਾ ਅਤਿ ਲਾਜ਼ਮੀ ਹੈ। ਇਹ ਹੁਕਮ 23 ਅਗਸਤ 2025 ਤੱਕ ਲਾਗੂ ਰਹਿਣਗੇ ।