ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਕੀਤੀ ਯੂਥ ਕਾਂਗਰਸ ਦੇ ਕੌਮੀ ਲੀਡਰਾਂ ਨਾਲ ਮੁਲਾਕਾਤ
ਪਟਿਆਲਾ, 6 ਫਰਵਰੀ- ਜ਼ਿਲਾ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਆਪਣੀ ਟੀਮ ਦੇ ਨਾਲ ਕਾਂਗਰਸ ਭਵਨ ਪਹੁੰਚ ਕੇ ਕਾਂਗਰਸ ਦੀ ਕੌਮੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਸੰਜੀਵ ਕਾਲੂ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨਾ ਅਲਾਵਾਰੂ, ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੇ ਭਾਨੂ ਚਿਬ ਸਮੇਤ ਹੋਰਨਾਂ ਆਗੂਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਮਨ ਸੇਖੋਂ, ਜ਼ਿਲਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਲੱਕੀ ਸਿੱਧੂ, ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਅਭਿਨਵ ਸ਼ਰਮਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਜ਼ਿਲਾ ਯੂਥ ਕਾਂਗਰਸ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਰਿਪੋਰਟ ਆਲ ਇੰਡੀਆ ਯੂਥ ਪ੍ਰਧਾਨ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਸਰਕਾਰ ਦੀ ਕਥਿਤ ਗੁੰਡਾਗਰਦੀ ਦੇ ਬਾਵਜੂਦ ਵੀ ਉਨ੍ਹਾਂ ਦੀ ਧਰਮ ਪਤਨੀ ਨੇਹਾ ਸ਼ਰਮਾ ਨੇ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਨਾਲ ਹਨ, ਜਿਸ ਤਰ੍ਹਾਂ ਦੀ ਗੁੰਡਾਗਰਦੀ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਹੈ|
ਉਸ ਕਾਰਨ ਲੋਕ ਬਹੁਤ ਦੁਖੀ ਹਨ। ਆਮ ਆਦਮੀ ਪਾਰਟੀ ਨੇ ਪੰਚਾਇਤੀ ਚੋਣਾਂ ਅਤੇ ਨਿਗਮ ਚੋਣਾਂ ਵਿਚ ਲੋਕਤੰਤਰ ਦਾ ਘਾਣ ਕੀਤਾ ਅਤੇ ਪੁਲਸ ਦੀ ਮਦਦ ਨਾਲ ਚੋਣਾਂ ਜਿੱਤੀਆਂ। ਕਾਂਗਰਸੀ ਵਰਕਰਾਂ ’ਤੇ ਝੂਠੇ ਪਰਚੇ ਕੀਤੇ ਗਏ ਅਤੇ ਕਾਂਗਰਸੀ ਵਰਕਰਾਂ ਨੂੰ ਕਾਗਜ਼ ਤਕ ਨਹੀਂ ਭਰਨ ਦਿੱਤੇ ਗਏ।