ਕਿਸਾਨਾਂ ਤੇ ਜਬਰ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਦਾ ਰਾਜਨੀਤਕ ਅੰਤ ਹੋਵੇਗਾ- ਕਰੀਮਪੁਰੀ
ਹੁਸ਼ਿਆਰਪੁਰ- ਪੰਜਾਬ ਸਰਕਾਰ ਵਲੋੰ ਪਿਛਲੇ ਦਿਨੀਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਪਰ ਬਾਅਦ ਵਿੱਚ ਵਾਪਿਸ ਆਉਂਦੇ ਸਮੇਂ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰ ਲਿਆ ਅਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਜਬਰ ਜ਼ੁਲਮ ਢਾਹੁਣ ਦੀ ਸਖਤ ਆਲੋਚਨਾ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਸਾਬਕਾ ਮੈਂਬਰ ਰਾਜ ਸਭਾ ਨੇ ਕਿਹਾ ਕਿ ਕਿਸਾਨਾਂ ਤੇ ਜਬਰ ਨਾਲ ਕੇਂਦਰ ਦੀ ਭਾਜਪਾ ਅਤੇ ਪੰਜਾਬ ਸਰਕਾਰ ਦਾ ਰਾਜਨੀਤਕ ਅੰਤ ਹੋਵੇਗਾ।

ਉਨਾਂ ਕਿਹਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਦੇ ਇਸ਼ਾਰੇ ਤੇ ਹਰਿਆਣੇ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਨੇ ਤਰਾਂ ਤਰਾਂ ਦੇ ਹੱਥਕੰਡੇ ਅਪਨਾ ਕੇ ਕਿਸਾਨਾਂ ਤੇ ਜ਼ੁਲਮ ਕੀਤੇ ਹਨ। ਓਨਾਂ ਕਿਹਾ ਬਹੁਜਨ ਸਮਾਜ ਪਾਰਟੀ ਦੇਸ਼ ਦੇ ਅੰਨਦਾਤੇ ਕਿਸਾਨ ਅਤੇ ਮਜਦੂਰ ਦੇ ਹੱਕ ਵਿੱਚ ਹਮੇਸ਼ਾ ਚਟਾਨ ਵਾਂਗ ਖੜੀ ਰਹੇਗੀ। ਕਰੀਮਪੁਰੀ ਨੇ ਕਿਹਾ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ , ਕਿਸਾਨਾਂ ਦੇ ਅੰਦੋਲਨ ਨੂੰ ਜਬਰ ਜ਼ੁਲਮ ਅਤੇ ਸਰਕਾਰੀ ਮਸ਼ੀਨਰੀ ਦੀ ਤਾਕਤ ਨਾਲ ਕੁਚਲਣਾ ਚਹੁੰਦੀ ਹੈ।
ਕਰੀਮਪੁਰੀ ਨੇ ਕਿਹਾ ਪੰਜਾਬ ਅੰਦਰ ਡਰੱਗ ਮਾਫੀਆ ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਭਰਾ ਖੋਹ ਰਿਹਾ ਹੈ ਪਰ ਸਰਕਾਰ ਲੋਕਾਂ ਦਾ ਧਿਆਨ ਕਿਸਾਨਾਂ ,ਮਜ਼ਦੂਰਾਂ ਦੇ ਸ਼ਾਂਤਮਈ ਅੰਦੋਲਨ ਨੂੰ ਹਾਲਾਤ ਖਰਾਬ ਕਰਕੇ ਹੋਰ ਪਾਸੇ ਭਟਕਾਉਣ ਚਾਹੁੰਦੀ ਹੈ ਜਿਸ ਨਾਲ ਪੰਜਾਬ ਦੇ ਮਹੌਲ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਓਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਸੰਭਾਲਣ ਲਈ ਬਹੁਜਨ ਸਮਾਜ ਪਾਰਟੀ ਦਾ ਸਾਥ ਦੇਣ।