ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਹਲਕਾ ਖਰੜ ਦੀਆਂ ਸੜਕਾਂ ਦੇ ਵਿਕਾਸ ਦਾ ਜਾਇਜ਼ਾ
ਖਰੜ/ਐੱਸ.ਏ.ਐੱਸ.ਨਗਰ 06 ਫਰਵਰੀ, 2025: ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਹਲਕਾ ਵਿਧਾਇਕ ਵੱਲੋਂ ਖਰੜ, ਕੁਰਾਲੀ ਅਤੇ ਨਯਾ ਗਾਓਂ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਹਲਕਾ ਖਰੜ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਜਿਵੇਂ ਕਿ ਕੁਰਾਲੀ ਤੋਂ ਕਾਲੇਵਾਲ, ਸਿਉਂਕ ਤੋਂ ਪੱੜਛ ਅਤੇ ਚਟੋਲੀ ਤੋਂ ਖਿਜਰਾਬਾਦ ਤੱਕ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ ਤੇ ਕਰਨ ਅਤੇ ਹਲਕੇ ਦੀਆਂ ਬਾਕੀ ਸੜਕਾਂ ਦੀ ਜਲਦ ਰਿਪੇਅਰ ਕਰਨ ਅਤੇ ਬਰਸਾਤੀ ਨਾਲਿਆਂ/ਨਦੀਆਂ ਦੇ ਪੁੱਲਾਂ ਦਾ ਕੰਮ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਉੱਤੇ ਅਤੇ ਸੂਬੇ ਦੇ ਵਿਕਾਸ ਲਈ ਖ਼ਰਚ ਕੀਤਾ ਜਾਵੇ।
ਹਲਕਾ ਵਿਧਾਇਕ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰਨ ਸਮਰਪਣ ਭਾਵਨਾ ਅਤੇ ਇਕ ਮਿਸ਼ਨ ਵਾਂਗ ਕੰਮ ਕਰਨ ਤਾਂ ਜੋ ਲੋਕਾਂ ਨੂੰ ਬਣਦੀ ਸਹੂਲਤ ਮਿਲ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਹਲਕਾ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਜਾਰੀ ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਖਰੜ ਹਲਕੇ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਜਲਦ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਸਮੇਤ ਵੱਖੋ ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।