ਡਾ. ਅਜੈ ਕੁਮਾਰ ਬਸਰਾ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਹੋਈ ਪ੍ਰਮੋਸ਼ਨ ਤੋਂ ਬਾਅਦ ਸਿਵਲ ਸਰਜਨ ਡਾ. ਸੀਮਾ ਗਰਗ ਜੀ ਦੀ ਮੌਜੂਦਗੀ ਹੇਠ ਡਾ. ਅਜੈ ਕੁਮਾਰ ਬਸਰਾ ਨੇ ਦਫਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਸਟਾਫ਼ ਵਲੋਂ ਵੀ ਉਹਨਾਂ ਨੂੰ ਜੀ ਆਇਆਂ ਕਹਿੰਦਿਆ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾ. ਅਜੈ ਕੁਮਾਰ ਬਸਰਾ ਮੈਡੀਕਲ ਅਫ਼ਸਰ( ਐਮ.ਡੀ ਐਨਸਥੀਸਿਆ) ਤੌਰ ਤੇ ਆਪਣੀਆਂ ਸੇਵਾਂਵਾ ਸਿਵਲ ਹਸਪਤਾਲ, ਨਵਾਂ ਸ਼ਹਿਰ ਵਿਖੇ ਨਿਭਾ ਰਹੇ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਤੌਰ ਸਹਾਇਕ ਸਿਵਲ ਸਰਜਨ ਵੱਜੋਂ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਾਰੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਕਰਨ ਲਈ ਯੋਗ ਯਤਨ ਕਰਨਗੇ ਤਾਂ ਜੋ ਹਰ ਇਕ ਨਾਗਰਿਕ ਨੂੰ ਸਰਕਾਰੀ ਤੌਰ ਤੇ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। 
ਉਹਨਾਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਨਿਸ਼ਚਿਤ ਤੌਰ ‘ਤੇ ਆਮ ਲੋਕਾਂ ਦੀ ਭਲਾਈ ਲਈ ਲਾਭਦਾਇਕ ਸਾਬਤ ਹੋਵੇਗਾ। ਸਿਹਤ ਸੁਵਿਧਾਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਵੀਕਾਰਦੇ ਹੋਏ ਉਨਾਂ ਕਿਹਾ ਕਿ ਉਹ ਪੂਰੀ ਲਗਨ ਅਤੇ ਨਿਸ਼ਠਾ ਨਾਲ ਕੰਮ ਕਰਨਗੇ।
ਇਸ ਮੌਕੇ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਸ਼੍ਰੀ ਸੰਜੀਵ ਕੁਮਾਰ, ਸ਼੍ਰੀਮਤੀ ਆਸ਼ਾ ਦੇਵੀ, ਸ਼੍ਰੀਮਤੀ ਅਨੁਰਾਧਾ ਠਾਕੁਰ ਅਤੇ ਸ਼੍ਰੀ ਸਤਪਾਲ ਆਦਿ ਹਾਜ਼ਰ ਸਨ।