
ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ ਗਈ ।
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੇ ਮੌਕੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ ਗਈ।
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੇ ਮੌਕੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੇ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਪਣੇ ਆਪਣੇ ਘਰਾਂ ਵਿਚੋਂ ਵੱਖ-ਵੱਖ ਪੁਰਾਤਨ ਵਸਤੂਆਂ ਲਿਆਂਦੀਆਂ ਗਈਆਂ, ਜਿਨਾਂ ਵਿੱਚ ਪਿੱਤਲ ਦੇ ਗੜਵੇ, ਪਿੱਤਲ ਦੇ ਗੜਵੀਆਂ, ਪਿੱਤਲ ਦੇ ਗਲਾਸ, ਕੌਲ, ਕੌਲੀਆਂ, ਬਾਟੇ, ਪਤੀਲੇ ਗਾਗਰਾਂ, ਪਰਾਤ, ਛੱਜ, ਛਾਬੇ, ਸਾਗ ਘੋਟਣਾ,ਪੁਰਾਤਨ ਗਹਿਣੇ, ਪਰਾਂਦੇ, ਚੂੜੇ, ਕਲੀਰੇ, ਕਰੋਸ਼ੀਏ ਨਾਲ ਬਣੇ ਰੁਮਾਲ, ਪੱਖੀਆਂ, ਪੁਰਾਣੀ ਕਢਾਈ ਦੀਆਂ ਚਾਦਰਾਂ, ਫੁਲਕਾਰੀਆਂ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ।
ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਤਰਮਨਦੀਪ ਕੌਰ ਵੱਲੋਂ ਕਿਹਾ ਗਿਆ ਕਿ ਪੰਜਾਬ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਸਮਾਨ ਲਈ ਜਾਣਿਆ ਜਾਂਦਾ ਹੈ ਅਤੇ ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਗਿਆਨ ਹੋਣਾ ਚਾਹੀਦਾ ਹੈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਵਲੋਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
