
ਈਕੋ ਕਲੱਬ ਯੂਨੀਵਰਸਿਟੀ ਕਾਲਜ ਮੀਰਾਂਪੁਰ ਨੇ ਕਰਵਾਏ ਸਲੋਗਨ ਲਿਖਣ ਮੁਕਾਬਲੇ
ਦੇਵੀਗੜ੍ਹ/ਪਟਿਆਲਾ, 20 ਮਾਰਚ - ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰਖਦੇ ਹੋਏ ਵਿੱਦਿਆ ਦੇ ਨਾਲ-ਨਾਲ ਹੋਰ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੰਤਵ ਲਈ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਅਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੀ ਸ਼ਖਸੀਅਤ ਨਿਖਰੇ।
ਦੇਵੀਗੜ੍ਹ/ਪਟਿਆਲਾ, 20 ਮਾਰਚ - ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰਖਦੇ ਹੋਏ ਵਿੱਦਿਆ ਦੇ ਨਾਲ-ਨਾਲ ਹੋਰ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੰਤਵ ਲਈ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਅਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੀ ਸ਼ਖਸੀਅਤ ਨਿਖਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਹਰਦੀਪ ਸਿੰਘ ਧਿੰਗੜ ਨੇ ਕਾਲਜ ਵਿਖੇ ਈਕੋ ਕਲੱਬ ਵਲੋਂ ਕਰਵਾਏ ਸਲੋਗਨ ਲਿਖਣ ਮੁਕਾਬਲੇ ਦੌਰਾਨ ਕੀਤਾ। ਇਸ ਮੌਕੇ ਈਕੋ ਕਲੱਬ ਦੇ ਕਨਵੀਨਰ ਡਾ. ਨਰੇਸ਼ ਕੁਮਾਰ ਬਾਤਿਸ਼ ਨੇ ਕਿਹਾ ਕਿ ਦਿਨੋਂ-ਦਿਨ ਗੰਧਲੀ ਹੋ ਰਹੀ ਧਰਤੀ ਨੂੰ ਸਵੱਛ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਜ਼ਰੂਰੀ ਹੈ। ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕਰਨ ਦਾ ਇਕ ਤਰੀਕਾ ਪ੍ਰਦੂਸ਼ਣ ਵਿਸ਼ੇ ਉਤੇ ਵੱਖ-ਵੱਖ ਕਿਸਮ ਦੇ ਮੁਕਾਬਲੇ ਕਰਵਾਉਣਾ ਹੈ। ਇਸ ਤਹਿਤ ਹੀ ਕਾਲਜ ਵਿਖੇ ਈਕੋ ਕਲੱਬ ਵਲੋਂ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜੇ ਸਥਾਨ ਉਤੇ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਰਹੀ। ਤੀਜਾ ਸਥਾਨ ਬੀ.ਏ. ਭਾਗ ਤੀਜਾ ਦੀ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜਿਨ੍ਹਾਂ ਨੂੰਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜਜਮੈਂਟ ਦੀ ਭੂਮਿਕਾ ਡਾ. ਤੇਜਿੰਦਰ ਪਾਲ ਸਿੰਘ, ਡਾ. ਮਨਪ੍ਰੀਤ ਕੌਰ ਸੋਢੀ ਤੇ ਡਾ. ਰਾਜਿੰਦਰ ਸਿੰਘ ਸੋਹਲ ਨੇ ਨਿਭਾਈ। ਇਸ ਮੌਕੇ ਡਾ. ਮਨੀ ਇੰਦਰਪਾਲ ਸਿੰਘ, ਡਾ. ਨਿਸ਼ੂ ਗਰਗ, ਡਾ. ਲਵਦੀਪ ਸ਼ਰਮਾ ਅਤੇ ਸਹਾਇਕ ਪ੍ਰੋ. ਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
