ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਮਨਾਈ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ

ਫਗਵਾੜਾ - ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 127ਵੀਂ ਜਯੰਤੀ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਨ.ਆਰ.ਆਈ ਗੁਰਦਿਆਲ ਸਿੰਘ ਕੁਲਾਰ ਅਤੇ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਸ਼ਿਰਕਤ ਕੀਤੀ।

ਫਗਵਾੜਾ - ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 127ਵੀਂ ਜਯੰਤੀ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਨ.ਆਰ.ਆਈ ਗੁਰਦਿਆਲ ਸਿੰਘ ਕੁਲਾਰ ਅਤੇ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਸ਼ਿਰਕਤ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਐਨ.ਆਰ.ਆਈ.ਕੁਲਾਰ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਪਾ ਕੇ ਨਮਨ ਕਰਦਿਆਂ ਕਿਹਾ ਕਿ ਜਦੋਂ ਵੀ ਭਾਰਤ ਦੇ ਆਜ਼ਾਦੀ ਦੇ ਸੰਗਰਾਮ ਦੀ ਗੱਲ ਹੋਵੇਗੀ ਤਾਂ ਨੇਤਾ ਜੀ ਦਾ ਨਾਂਅ ਬੜੇ ਮਾਣ ਤੇ ਸਤਿਕਾਰ ਨਾਲ ਲਿਆ ਜਾਵੇਗਾ। ਕਿਉਂਕਿ ਉਹਨਾਂ ਨੇ ਆਜ਼ਾਦ ਹਿੰਦ ਫ਼ੌਜ ਰਾਹੀਂ ਬ੍ਰਿਟਿਸ਼ ਸਾਮਰਾਜ ਦੀ ਨੀਂਹ ਹਿਲਾ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਦਿੱਤਾ। ‘ਆਪ’ ਆਗੂ ਸੰਤੋਸ਼ ਕੁਮਾਰ ਗੋਗੀ ਨੇ ਵੀ ਨੇਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਅੰਗਰੇਜ਼ਾਂ ਨੂੰ ਨੇਤਾ ਜੀ ਤੋਂ ਇੰਨਾ ਡਰ ਸੀ ਕਿ ਭਾਰਤ ਦੀ ਆਜ਼ਾਦੀ ਸਮੇਂ ਉਸ ਵੇਲੇ ਦੀ ਸਰਕਾਰ ਨਾਲ ਸਮਝੌਤਾ ਕੀਤਾ ਗਿਆ ਸੀ ਕਿ ਜਦੋਂ ਵੀ ਨੇਤਾ ਜੀ ਦਾ ਪਤਾ ਲੱਗੇ ਤਾਂ ਉਨ੍ਹਾਂ ਨੂੰ ਜੰਗੀ ਕੈਦੀ ਦੇ ਤੌਰ ਤੇ ਅੰਗ੍ਰੇਜੀ ਹਕੂਮਤ ਦੇ ਹਵਾਲੇ ਕੀਤਾ ਜਾਵੇਗਾ। ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਨੂੰ ਅਮਰੀਕਾ ਨਿਵਾਸੀ ਗੁਰਦਿਆਲ ਸਿੰਘ ਕੁਲਾਰ ਵੱਲੋਂ ਸਮਾਜ ਸੇਵਾ ਵਿੱਚ ਹਮੇਸ਼ਾ ਪੂਰਨ ਸਹਿਯੋਗ ਮਿਲਦਾ ਹੈ ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਸੁਸਾਇਟੀ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ। ਸਟੇਜ ਦਾ ਸੰਚਾਲਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਡਾ: ਵਿਜੇ ਕੁਮਾਰ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਸੇਠ, ਵਿਕਰਮਜੀਤ ਵਿੱਕੀ, ਗੁਰਸ਼ਰਨ ਬਾਸੀ, ਮੈਡਮ ਪੂਜਾ ਸੈਣੀ, ਮੈਡਮ ਤਨੂ, ਮੈਡਮ ਰਮਨਦੀਪ ਕੌਰ, ਮੈਡਮ ਸਪਨਾ ਸ਼ਾਰਦਾ, ਪੂਜਾ, ਮਨੀਸ਼ਾ, ਸੁਨੀਤਾ, ਅਮਨਦੀਪ, ਮੁਸਕਾਨ, ਜੈਸਮੀਨ, ਹਰਪ੍ਰੀਤ, ਪ੍ਰਭਜੋਤ, ਨੀਲਮ, ਕੁਲਦੀਪ ਕੁਮਾਰੀ, ਰੀਮਾ, ਰਾਣੀ, ਰੂਪਮ, ਕਾਜਲ, ਮੋਨਿਕਾ, ਰਜਨੀ ਆਦਿ ਹਾਜ਼ਰ ਸਨ।