ਹੜ੍ਹਾਂ ਦੇ ਦਿਨਾਂ ਵਿੱਚ ਚੋਣ ਕਮਿਸ਼ਨ ਨੂੰ ਯਾਦ ਆਏ ਆਪਣੇ ਕੰਮ

ਗੜਸ਼ੰਕਰ,7 ਸਤੰਬਰ- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ,ਜਿਲਾ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਪੰਜਾਬ ਦੇ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਵੱਲੋਂ ਸਮੂਹ ਬੀ ਐੱਲ ਓ ਨੂੰ ਇੱਕ ਦੋ ਦਿਨਾਂ ਵਿੱਚ ਡਾਟਾ ਇਕੱਤਰ ਕਰਕੇ ਦੇਣ ਦੇ ਹੁਕਮਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਕੰਮ ਲਈ ਵੱਧ ਸਮਾਂ ਦਿੱਤਾ ਜਾਵੇ।

 ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਅਨੇਕਾਂ ਖੇਤਰਾਂ ਵਿੱਚ ਭਿਆਨਕ ਹੜ੍ਹ ਆਏ ਹੋਏ ਹਨ, ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਦੇ ਆਦੇਸ਼ਾਂ ਸਪੈਸ਼ਲ ਇੰਟੈਨਸਿਵ ਰਵੀਜ਼ਨ (Special intensive revision)ਤਹਿਤ ਅਹਿਮ ਸੂਚਨਾਵਾਂ ਇਕੱਠੀਆਂ ਕਰਕੇ 8 ਸਤੰਬਰ ਤੱਕ ਜਮ੍ਹਾਂ ਕਰਾਉਣ ਦੇ ਹੁਕਮ ਚਾੜ੍ਹੇ ਜਾ ਰਹੇ ਹਨ। 
ਇਹ ਸੂਚਨਾਵਾਂ 2003 ਦੀਆਂ ਵੋਟਰ ਸੂਚੀਆਂ ਦਾ 2025 ਦੀਆਂ ਸੂਚੀਆਂ ਨਾਲ ਮਿਲਾਣ ਕਰਕੇ ਬੀ ਐੱਲ ਓ ਰਾਹੀਂ ਇਕੱਤਰ ਕੀਤੀ ਜਾਣੀ ਹੈ। ਇਸ ਕੰਮ ਸਬੰਧੀ 10 ਸਤੰਬਰ ਨੂੰ ਭਾਰਤ ਚੋਣ ਕਮਿਸ਼ਨ ਕਾਨਫਰੰਸ ਰੱਖੀ ਹੋਈ ਹੈ। ਇਸ ਲਈ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਬੀ ਐੱਲ ਓ ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ 8 ਸਤੰਬਰ ਤੋਂ ਪਹਿਲਾਂ ਪਹਿਲਾਂ ਲੋੜੀਂਦੀਆਂ ਜਾਣਕਾਰੀਆਂ ਉਪਲਬਧ ਕਰਾਉਣ। 
ਪਰ ਐਨੇ ਥੋੜ੍ਹੇ ਸਮੇਂ ਵਿੱਚ ਇਹ ਜਾਣਕਾਰੀ ਉਪਲਬਧ ਕਰਾਉਣਾ ਔਖਾ ਕੰਮ ਹੈ। ਇਸ ਲਈ ਡੀ ਟੀ ਐੱਫ ਦੇ ਆਗੂਆਂ ਮਨਜੀਤ ਸਿੰਘ ਦਸੂਹਾ, ਇੰਦਰਸੁਖਦੀਪ ਸਿੰਘ, ਬਲਜੀਤ ਸਿੰਘ ਨੇ ਮੰਗ ਕੀਤੀ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਚੋਣ ਸੂਚੀਆਂ ਦੇ ਮਿਲਾਣ ਦਾ ਕੰਮ ਕੁਝ ਸਮੇਂ ਲਈ ਪੋਸਟਪੋਨ ਕੀਤਾ ਜਾਣਾ ਚਾਹੀਦਾ ਸੀ ਜਾਂ  ਘੱਟੋ ਘੱਟ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ।