ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖਾਹ ਦੇਵੇਗਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਸਟਾਫ਼

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਮੂਹ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ ਲਿਆ ਗਿਆ ਹੈ।

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਮੂਹ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ ਲਿਆ ਗਿਆ ਹੈ।
 ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕੀਤੇ ਜਾ ਰਹੇ ਸੇਵਾ ਦੇ ਕਾਰਜਾਂ ਤੋਂ ਪ੍ਰੇਰਨਾ ਲੈਂਦੇ ਹੋਏ ਇੰਜ: ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ ਦੀ ਯੋਗ ਅਗਵਾਈ ਹੇਠ ਕਾਲਜ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਲਈ ਭੇਜੀ ਜਾ ਰਹੀ ਹੈ। 
ਉਨ੍ਹਾਂ ਦੱਸਿਆ ਕਿ ਕਾਲਜ ਖੁੱਲਣ ’ਤੇ ਜਲਦ ਹੀ ਵਿਦਿਆਰਥੀਆਂ ਵਲੋਂ ਵੀ ਇਸ ਨੇਕ ਕਾਰਜ ਵਿਚ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਸਟਾਫ਼ ਔਖੀ ਸਮੇਂ ’ਚ ਸੇਵਾ ਦੇ ਕਾਰਜਾਂ ’ਚ ਯੋਗਦਾਨ ਪਾਉਣ ਲਈ ਹਾਜ਼ਰ ਰਹੇਗਾ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਅਤੇ ਸਟਾਫ਼ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਲਗਾਉਣ ਸਮੇਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।