ਖ਼ਾਲਸਾ ਕਾਲਜ ’ਚ ਅੰਗਰੇਜ਼ੀ ਵਿਭਾਗ ਨੇ ਤਿੰਨ ਦਿਨਾਂ ਵਰਕਸ਼ਾਪ ਲਗਾਈ

ਗੜ੍ਹਸ਼ੰਕਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਤਿੰਨ ਦਿਨਾਂ ਵਰਕਸ਼ਾਪ ਲਗਾਈ ਗਈ।

‘ਇੰਟੋਨੇਸ਼ਨ’ ਵਿਸ਼ੇ ’ਤੇ ਲਗਾਈ ਗਈ ਵਰਕਸ਼ਾਪ ਦੌਰਾਨ ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਰੀਤੂ ਸਿੰਘ ਅਤੇ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਅੰਗਰੇਜ਼ੀ ਭਾਸ਼ਾ ਦੀਆਂ ਬਾਰੀਕੀਆਂ ਸਾਂਝੀਆਂ ਕੀਤੀਆਂ ਅਤੇ ਵੱਖ-ਵੱਖ ਤਰੀਕਿਆਂ ਰਾਹੀਂ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਗਿਆਨ ’ਚ ਵਾਧਾ ਕੀਤਾ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਰਕਸ਼ਾਪ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ।