ਚੰਪੜ ਚਿੜੀ ਵਿਖੇ ਸਰਹੰਦ ਫਤਿਹ ਦਿਵਸ ਮਨਾਉਣ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਨੇ ਰੂਪਰੇਖਾ ਉਲੀਕੀ

ਐਸ ਏ ਐਸ ਨਗਰ, 6 ਮਈ- ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ਾਬਰ ਸੂਬੇਦਾਰ ਵਜੀਦ ਖਾਂ ਨੂੰ ਸੋਧਕੇ ਮਈ ਮਹੀਨੇ ਵਿੱਚ ਸਰਹਿੰਦ ਜਿੱਤਿਆ ਗਿਆ ਸੀ। ਉਸ ਦਿਨ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਿਹ ਦਿਵਸ ਗੁਰਦੁਆਰਾ ਸਾਹਿਬ ਚੰਪੜਚਿੜੀ ਕਲਾਂ ਵਿਖੇ ਮਿਤੀ 10 ਤੋਂ 12 ਮਈ ਤੱਕ ਮਨਾਇਆ ਜਾ ਰਿਹਾ ਹੈ।

 ਇਸ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਇਸ ਪ੍ਰੋਗਰਾਮ ਦੀ ਰੂਪਰੇਖਾ ਉਲੀਕੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਤੇ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਚੰਪੜਚਿੜੀ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਅਤੇ 12 ਮਈ ਨੂੰ ਸਵੇਰੇ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜਿਸਦੀ ਸਮਾਪਤੀ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗੀ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸਰਹਿੰਦ ਫਤਿਹ ਦਿਵਸ ਸਾਨੂੰ ਆਪਣੇ ਸ਼ਹੀਦਾਂ ਦੀ ਕੁਰਬਾਨੀ ਯਾਦ ਕਰਵਾਉਂਦਾ ਹੈ ਅਤੇ ਅਸੀਂ ਆਪਣੇ ਅਤੀਤ ਤੋਂ ਸਿੱਖ ਕੇ ਇੱਕ ਵਧੀਆ ਭਵਿੱਖ ਵੱਲ ਵਧ ਸਕਦੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਤਾਲਮੇਲ ਕਮੇਟੀ ਦੇ ਆਗੂ ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਬਾਜਵਾ, ਹਰਜੀਤ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਹਰਦੀਪ ਸਿੰਘ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਦਿਆਲ ਸਿੰਘ, ਭਜਨ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ ਟੌਹੜਾ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਅਕਾਲੀ ਦਲ ਦੇ ਰਮਨਦੀਪ ਸਿੰਘ ਬਾਵਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।