ਖ਼ਾਲਸਾ ਕਾਲਜ ਵਿਖੇ ਸਾਇੰਸ ਅਤੇ ਐਜੂਕੇਸ਼ਨ ਵਿਭਾਗ ਵਲੋਂ ਵਿਦਾਇਗੀ ਸਮਾਰੋਹ ਦਾ ਆਯੋਜਨ
ਗੜਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਸਾਇੰਸ ਅਤੇ ਐਜੂਕੇਸਨ ਵਿਭਾਗ ਵਲੋਂ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਰੋਹ ਦੌਰਾਨ ਭਾਵੁਕ ਪਲਾਂ ਨੂੰ ਵੱਖ-ਵੱਖ ਰੰਗਾਰੰਗ ਕਿਰਿਆਵਾਂ ਨੂੰ ਕਵਿਤਾ, ਗੀਤ, ਭੰਗੜਾ, ਹਾਸਰਸ ਖੇਡਾਂ ਆਦਿ ਨਾਲ ਸਜਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ’ਚ ਭਾਗ ਲਿਆ। ਸਮਾਗਮ ਦੌਰਾਨ ਮੁੱਖ ਆਕਰਸ਼ਣ ਮਿਸ ਅਤੇ ਮਿਸਟਰ ਫੇਅਰਵੈਲ ਦੀ ਚੋਣ ਰਿਹਾ। ਐਜੂਕੇਸ਼ਨ ਵਿਭਾਗ ਵਲੋਂ ਵਿਦਿਆਰਥੀ ਮਹੇਸ਼ ਨਾਫਰਾ ਨੂੰ ਮਿਸਟਰ ਫੇਅਰਵੈਲ ਅਤੇ ਵਿਦਿਆਰਥਣ ਨਿਕਿਤਾ ਨੂੰ ਮਿਸ ਫੇਅਰਵੈਲ ਚੁਣਿਆ ਗਿਆ।
ਸਾਇੰਸ ਵਿਭਾਗ ਦੇ ਵਿਦਿਆਰਥੀ ਅਕਾਸ਼ ਕੁਮਾਰ ਨੂੰ ਮਿਸਟਰ ਫੇਅਰਵੈਲ ਅਤੇ ਵਿਦਿਆਰਥਣ ਚਰਨਦੀਪ ਨੂੰ ਮਿਸ ਫੇਅਰਵੈਲ ਦਾ ਖਿਤਾਬ ਦਿੱਤਾ ਗਿਾ। ਮਿਸ ਐਲੀਗੈਂਟ ਕਿਰਨਦੀਪ ਕੌਰ, ਬੈਸਟ ਪ੍ਰਫੋਰਮੈਂਸ ਲਈ ਕੌਮਲ ਅਤੇ ਮਿਸ ਚਾਰਮਿੰਗ ਲਈ ਸਿਮਰਨਜੀਤ ਨੂੰ ਚੁਣਿਆ ਗਿਆ। ਇਸ ਮੌਕੇ ਸੀਨੀਅਰ ਵਿਦਿਆਰਥੀਆਂ ਨੇ ਕਾਲਜ ਵਿਚ ਬਿਤਾਏ ਯਾਦਗਾਰੀ ਪਲਾਂ ਨੂੰ ਸਾਂਝਾ ਕਰਦਿਆਂ ਜੂਨੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਕਾਲਜ ਦੇ ਸੀਨੀਅਰ ਪ੍ਰੋਫੈਸਰ ਲਖਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਕੁਲਦੀਪ ਕੌਰ ਅਤੇ ਡਾ. ਸੰਘਾ ਗੁਰਬਖਸ਼ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਨਾਲ ਜੁੜੇ ਰਹਿਣ ਲਈ ਪ੍ਰੇਰਦਿਆਂ ਉਨ੍ਹਾਂ ਦੇ ਮਿਥੇ ਉਦੇਸ਼ਾਂ ਦੀ ਪੂਰਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।