ਕਿਸਾਨਾਂ ਦਾ ਦਿੱਲੀ ਕੂਚ : ਸੁਰੱਖਿਆ ਬਲਾਂ ਨੇ ਦਾਗ਼ੇ ਅੱਥਰੂ ਗੈਸ ਦੇ ਗੋਲ਼ੇ, 7 ਜ਼ਖਮੀਂ, 2 ਗੰਭੀਰ
ਸ਼ੰਭੂ ਬਾਰਡਰ/ ਪਟਿਆਲਾ- ਕਿਸਾਨ ਆਗੂਆਂ ਵੱਲੋਂ ਦਿੱਤੇ ਗਏ ਸੱਦੇ ਮੁਤਾਬਿਕ 101 ਕਿਸਾਨਾਂ ਦੇ ਪਹਿਲੇ ਜੱਥੇ ਨੇ ਅੱਜ ਇਥੇ ਜਿਉਂ ਹੀ ਦੁਪਹਿਰ ਵੇਲੇ ਦਿੱਲੀ ਵੱਲ ਨੂੰ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣੇ ਵਾਲੇ ਪਾਸੇ ਖੜ੍ਹੇ ਸੁਰੱਖਿਆ ਬਲਾਂ ਨੇ ਇਸ ਜੱਥੇ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ। ਲਗਭਗ ਢਾਈ ਘੰਟੇ ਚੱਲੇ ਸੰਘਰਸ਼ ਦੌਰਾਨ 7 ਦੇ ਕਰੀਬ ਕਿਸਾਨ ਜ਼ਖਮੀਂ ਹੋ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਦਾਗੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਕਈ ਆਗੂ ਜ਼ਖ਼ਮੀ ਹੋ ਗਏ ਹਨ।

ਇਸ ਤੋਂ ਬਾਅਦ ਜੱਥੇ ਨੂੰ ਵਾਪਸ ਬੁਲਾ ਲਿਆ ਗਿਆ। ਪੰਧੇਰ ਨੇ ਕਿਹਾ ਕਿ ਸਾਡੀ ਹਰਿਆਣਾ ਪੁਲਿਸ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਵੱਲੋਂ ਮੰਗ ਪੱਤਰ ਮੰਗਣ 'ਤੇ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਦੀ ਗੱਲ ਕਹੀ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਲਈ ਕੱਲ੍ਹ ਦਾ ਦਿਨ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਹੈ ਕਿ "ਅਸੀਂ ਗੱਲਬਾਤ ਲਈ ਤਿਆਰ ਹਾਂ ਤੇ ਕੱਲ੍ਹ ਤਕ ਇੰਤਜ਼ਾਰ ਕਰਾਂਗੇ। ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ।"
ਪੰਧੇਰ ਨੇ ਕਿਹਾ ਕਿ ਕੇਂਦਰ ਗੱਲ ਕਰੇ ਤਾਂ ਠੀਕ ਰਹੇਗਾ, ਨਹੀਂ ਤਾਂ 101 ਕਿਸਾਨਾਂ ਦਾ ਜਥਾ 8 ਦਸੰਬਰ (ਐਤਵਾਰ) ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ। ਅੱਜ ਕੂਚ ਕਰਨ ਤੋਂ ਪਹਿਲਾਂ ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰਾਂ ਨੂੰ ਉਖਾੜ ਦਿੱਤਾ। ਇਸ 'ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਅਤੇ ਫੇਰ ਅੱਥਰੂ ਗੈਸ ਦੇ ਗੋਲੇ ਛੱਡੇ। ਜ਼ਖਮੀਂ ਹੋਏ ਕਿਸਾਨਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।