ਵੈਟਨਰੀ ਯੂਨੀਵਰਸਿਟੀ ਵਿਖੇ ਵੈਟਨਰੀ ਵਿਦਿਆਰਥੀਆਂ ਦਾ ਉਤਸ਼ਾਹ ਭਰਪੂਰ ਮਾਹੌਲ ਵਿੱਚ ਹੋਇਆ ਨਵਾਂ ਸੈਸ਼ਨ ਸ਼ੁਰੂ
ਲੁਧਿਆਣਾ 23 ਸਤੰਬਰ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਬੈਚਲਰ ਆਫ ਵੈਟਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ ਡਿਗਰੀ ਕੋਰਸ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸੈਸ਼ਨ ਡਾ. ਸਵਰਨ ਸਿੰਘ ਰੰਧਾਵਾ, ਡੀਨ ਦੇ ਉਦਘਾਟਨੀ ਸੰਬੋਧਨ ਨਾਲ ਆਰੰਭ ਹੋਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਕੋਰਸ, ਅਧਿਆਪਨ ਸਹੂਲਤਾਂ, ਹਸਪਤਾਲੀ ਸਿਖਲਾਈ, ਡਿਜੀਟਲ ਸਾਧਨ, ਭਵਿੱਖੀ ਟੀਚੇ ਅਤੇ ਕੋਰਸ ਸੰਬੰਧੀ ਵਿਹਾਰਕ ਗਿਆਨ ਦਿੱਤਾ।

ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਲੋੜੀਂਦੀ ਅਤੇ ਢੁੱਕਵੀਂ ਜਾਣਕਾਰੀ ਦੇਣ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਇਹ ਵਚਨਬੱਧਤਾ ਦੁਹਰਾਈ ਕਿ ਉਨ੍ਹਾਂ ਨੂੰ ਉਤਮ ਸਹੂਲਤਾਂ ਅਤੇ ਪੜ੍ਹਾਈ ਲਈ ਵਧੀਆ ਮਾਹੌਲ ਦਿੱਤਾ ਜਾਵੇਗਾ।
ਡਾ. ਅਨੁਰਾਧਾ ਗੁਪਤਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਭਿੰਨ ਵਿਭਾਗਾਂ, ਖੋਜ ਪ੍ਰਯੋਗਸ਼ਾਲਾਵਾਂ ਅਤੇ ਫਾਰਮਾਂ ਦਾ ਦੌਰਾ ਕਰਵਾਇਆ। ਉਨ੍ਹਾਂ ਨੇ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕਈ ਵਿਗਿਆਨਕ ਪਹਿਲੂਆਂ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੂੰ ਹਸਪਤਾਲੀ ਸਹੂਲਤਾਂ ਅਤੇ ਪਸ਼ੂਆਂ ਨੂੰ ਦਿੱਤੇ ਜਾਂਦੇ ਮਿਆਰੀ ਇਲਾਜ ਬਾਰੇ ਵੀ ਦੱਸਿਆ ਗਿਆ। ਯੂਨੀਵਰਸਿਟੀ ਲਾਇਬ੍ਰੇਰੀ ਨਾਲ ਵੀ ਰੂ-ਬ-ਰੂ ਕਰਵਾਇਆ ਗਿਆ। ਹਰੇਕ ਵਿਭਾਗ ਦੇ ਅਧਿਆਪਕ ਨੇ ਉਨ੍ਹਾਂ ਨੂੰ ਵਿਭਾਗ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ ਅਤੇ ਇਕ ਮਾਹਿਰ ਵੈਟਨਰੀ ਡਾਕਟਰ ਬਣਨ ਸੰਬੰਧੀ ਨੁਕਤੇ ਸਾਂਝੇ ਕੀਤੇ।
ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਹਿਤ ਗੁਰਦਵਾਰਾ ਸਿੰਘ ਸਭਾ, ਪੀ ਏ ਯੂ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਲਈ ਨਿਰਦੇਸ਼ਕ ਵਿਦਿਆਰਥੀ ਭਲਾਈ ਦੇ ਸਹਿਯੋਗ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵੈਟਨਰੀ ਯੂਨੀਵਰਸਿਟੀ ਨੇ ਸੇਵਾ ਨਿਭਾਈ।