ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ:- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ 'ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਸ਼ਹੀਦ ਭਗਤ ਸਿੰਘ ਚੌਕ 'ਚ ਪਹੁੰਚ ਕੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਭੇਟ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਆਮ ਨਾਗਰਿਕ ਵੀ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਮਹਿਜ਼ 23 ਸਾਲ ਦੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਖੁਸ਼ੀ ਨਾਲ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ, ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਿੱਖਿਆ, ਸੇਵਾ ਅਤੇ ਦੇਸ਼ ਭਗਤੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੀ ਨਿਰੰਤਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਭਵਿੱਖ ਵਧੀਆ ਹੋ ਸਕੇ।
ਇਸ ਮੌਕੇ ਵਿਧਾਇਕ ਨੇ ਇਹ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਿਰਫ਼ ਸ਼ਰਧਾਂਜ਼ਲੀ ਦਾ ਦਿਨ ਨਹੀਂ ਹੈ, ਸਗੋਂ ਸਮਾਜ ਵਿਚ ਜਾਗਰੂਕਤਾ ਅਤੇ ਬਦਲਾਅ ਲਿਆਉਣ ਦੀ ਵਚਨਬੱਧਤਾ ਦਾ ਦਿਨ ਵੀ ਹੈ। ਉਨ੍ਹਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਖੁਸ਼ਹਾਲ, ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੁਖੀ ਰਾਮ, ਐਡਵੋਕੇਟ ਅਮਰਜੋਤ ਸੈਣੀ, ਭਾਰਤ ਭੂਸ਼ਣ ਵਰਮਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਅਸ਼ਵਨੀ ਛੋਟਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।