
ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੱਲੋਂ ਸੇਵਾ ਕੈਂਪਾਂ ਦੌਰਾਨ ਭਾਜਪਾ ਆਗੂਆਂ ਦੀ ਗਿਰਫਤਾਰੀ ’ਤੇ ਪੰਜਾਬ ਸਰਕਾਰ 'ਤੇ ਗੰਭੀਰ ਇਲਜ਼ਾਮ
ਹੁਸ਼ਿਆਰਪੁਰ- ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ (ਭਾਰਤ ਸਰਕਾਰ) ਦੇ ਸਾਬਕਾ ਚੇਅਰਮੈਨ ਸ਼੍ਰੀ ਵਿਜੇ ਸਾਂਪਲਾਨੇ ਅੱਜ ਜਲੰਧਰ ਵਿੱਚ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਸਬੰਧੀ ਸਖਤ ਨਾਰਾਜ਼ਗੀ ਜਾਹਿਰ ਕੀਤੀ।
ਹੁਸ਼ਿਆਰਪੁਰ- ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ (ਭਾਰਤ ਸਰਕਾਰ) ਦੇ ਸਾਬਕਾ ਚੇਅਰਮੈਨ ਸ਼੍ਰੀ ਵਿਜੇ ਸਾਂਪਲਾਨੇ ਅੱਜ ਜਲੰਧਰ ਵਿੱਚ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਸਬੰਧੀ ਸਖਤ ਨਾਰਾਜ਼ਗੀ ਜਾਹਿਰ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ, ਸਾਂਪਲਾ ਨੇ ਪੰਜਾਬ ਸਰਕਾਰ ’ਤੇ ਰਾਜਨੀਤਿਕ ਰੰਜਿਸ਼ ਦੇ ਤਹਿਤ ਭਾਜਪਾ ਆਗੂਆਂ ਨੂੰ ਸੇਵਾ ਕੈਂਪਾਂ ਦੇ ਆਯੋਜਨ ਦੌਰਾਨ ਗਿਰਫਤਾਰ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਇਸਨੂੰ ਨਿੰਦਨਯੋਗ, ਗੈਰ-ਲੋਕਤੰਤਰਕ ਅਤੇ ਸੰਵਿਧਾਨਕ ਮੂਲਿਆਂ ਦੀ ਉਲੰਘਣਾ ਕਰਾਰ ਦਿੱਤਾ।
ਉਨ੍ਹਾਂ ਨੇ ਕਿਹਾ, "ਸੇਵਾ ਕੈਂਪ ਲੋਕ ਭਲਾਈ ਲਈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਰਵਾਏ ਜਾਂਦੇ ਹਨ — ਇਨ੍ਹਾਂ ਸਰਗਰਮੀਆਂ ਨੂੰ ਅਸ਼ਾਂਤੀ ਦਾ ਰੂਪ ਦੇਣਾ ਅਤੇ ਭਾਜਪਾ ਵਰਕਰਾਂ ਦੀ ਗਿਰਫਤਾਰੀ ਸਾਫ ਤੌਰ ’ਤੇ ਤਾਨਾਸ਼ਾਹੀ ਹੈ। ਇਹ ਸਰਕਾਰ ਅਸਲ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਧਿਰ ਦੀ ਆਵਾਜ਼ ਦਬਾ ਰਹੀ ਹੈ।*"
ਸ਼੍ਰੀ ਸੰਪਲਾ ਨੇ ਕਿਹਾ ਕਿ ਭਾਜਪਾ ਵਰਕਰ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੇ ਇਹ ਤਰੀਕੇ ਪੰਜਾਬ ਦੀ ਜਨਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਦਮਨਕਾਰੀ ਰਵੱਈਆ ਜਾਰੀ ਰਿਹਾ, ਤਾਂ ਭਾਜਪਾ ਸੂਬੇ ਪੱਧਰ ’ਤੇ ਆੰਦੋਲਨ ਸ਼ੁਰੂ ਕਰੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਨੂੰ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਕੋਲ ਵੀ ਲੈ ਜਾਇਆ ਜਾਵੇਗਾ ਅਤੇ ਕਿਹਾ ਕਿ ਲੋਕਤੰਤਰਕ ਅਤੇ ਕਾਨੂੰਨੀ ਲੜਾਈ ਹਰ ਪੱਧਰ ’ਤੇ ਲੜੀ ਜਾਵੇਗੀ।
ਇਹ ਪ੍ਰੈਸ ਕਾਨਫਰੰਸ ਭਾਜਪਾ ਦੇ ਬਹੁਤ ਸਾਰੇ ਵਰਕਰਾਂ, ਪਾਰਟੀ ਅਹੁਦੇਦਾਰਾਂ ਅਤੇ ਮੀਡੀਆ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਹੋਈ।
