20 ਦੀ ਹੜਤਾਲ ਨੂੰ ਟਾਲਣ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਡਾਕਟਰਾਂ ਨਾਲ ਮੀਟਿੰਗ ਅੱਜ

ਪਟਿਆਲਾ, 6 ਜਨਵਰੀ- ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਵੱਲੋਂ 20 ਜਨਵਰੀ ਤੋਂ ਰਾਜ ਦੇ ਸਰਕਾਰੀ ਡਾਕਟਰਾਂ ਦੇ ਹੜਤਾਲ 'ਤੇ ਜਾਣ ਦੀ ਚਿਤਾਵਨੀ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਸੋਸੀਏਸ਼ਨ ਦੇ ਆਗੂਆਂ ਨੂੰ ਮੀਟਿੰਗ ਲਈ ਭਲਕੇ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸੱਦ ਲਿਆ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਮੀਟਿੰਗ ਦਾ ਸੱਦਾ ਮਿਲਣ ਦੀ ਪੁਸ਼ਟੀ ਕੀਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਿੱਛੇ ਜਿਹੇ ਦਿੱਤੇ ਗਏ ਧਰਨਿਆਂ ਸਮੇਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੋ ਗਈ ਸੀ ਪਰ 16 ਹਫ਼ਤੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਮੰਗਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਡਾਕਟਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। 
ਡਾਕਟਰਾਂ ਦੀਆਂ ਮੁੱਖ ਮੰਗਾਂ ਵਿੱਚ ਡਾਕਟਰਾਂ ਲਈ ਤਰੱਕੀ ਪ੍ਰੋਗਰਾਮ ਨੂੰ ਲਾਗੂ ਕਰਨਾ , ਮੈਡੀਕਲ ਅਫਸਰਾਂ, ਮਾਹਿਰਾਂ ਅਤੇ ਪੈਰਾਮੈਡਿਕਸ ਦੀ ਵੱਡੀ ਘਾਟ ਨੂੰ ਪੂਰਾ ਕਰਨਾ ਅਤੇ ਸਿਹਤ ਕੇਂਦਰਾਂ ਵਿੱਚ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਸ਼ਾਮਲ