ਗੁਰਚਰਨ ਸਿੰਘ ਰਿਆੜ ਦੀ ਪਤਨੀ ਬੀਬੀ ਪਰਮਜੀਤ ਕੌਰ ਰਿਆੜ ਨੂੰ ਸ਼ਰਧਾਂਜਲੀਆਂ ਭੇਂਟ

ਐਸ ਏ ਐਸ ਨਗਰ, 10 ਮਈ- ਮੁਹਾਲੀ ਦੇ ਪ੍ਰਮੁੱਖ ਕਾਂਗਰਸੀ ਆਗੂ ਗੁਰਚਰਨ ਸਿੰਘ ਰਿਆੜ ਦੀ ਪਤਨੀ ਬੀਬੀ ਪਰਮਜੀਤ ਕੌਰ ਰਿਆੜ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਫੇਜ਼-4 ਮੁਹਾਲੀ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਸਿਆਸੀ ਜਗਤ ਦੀਆਂ ਵੱਡੀਆਂ ਹਸਤੀਆਂ ਨੇ ਹਾਜ਼ਰੀ ਲਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਅੰਤਿਮ ਅਰਦਾਸ ਦੌਰਾਨ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜੀਪੀ ਸਿੰਘ, ਸਾਬਕਾ ਵਿਧਾਇਕ ਐਮ ਐਲ ਏ ਲੱਖਾ ਪਾਇਲ, ਬਾਬਾ ਗੁਰਦੇਵ ਸਿੰਘ (ਸੈਕਟਰ 28 ਵਾਲੇ), ਇੰਦਰਜੀਤ ਸਿੰਘ ਰੰਧਾਵਾ (ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵੱਡੇ ਭਰਾ), ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਸਰਪੰਚ ਜਗਤਾਰ ਸਿੰਘ ਬਾਕਰਪੁਰ, ਕੁਲਵੰਤ ਸਿੰਘ ਬਰਿਆਲੀ, ਸਾਬਕਾ ਨਗਰ ਕੌਂਸਲ ਪ੍ਰਧਾਨ ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਮੁਹਾਲੀ, ਗੁਰਮੁਖ ਸਿੰਘ ਸੋਹਲ, ਨਰਪਿੰਦਰ ਸਿੰਘ ਰੰਗੀ (ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ), ਅਮਰਜੀਤ ਸਿੰਘ ਪਾਹਵਾ, ਗੌਰਵ ਜੈਨ ਸਪੁੱਤਰ ਰਿਸ਼ਵ ਜੈਨ, ਗੁਰਮੀਤ ਸਿੰਘ ਸਿਆਣ, ਪ੍ਰਮੋਦ ਮਿੱਤਰਾ, ਗੁਰਦੇਵ ਸਿੰਘ ਚੌਹਾਨ ਅਤੇ ਹੋਰ ਕਈ ਪ੍ਰਮੁੱਖ ਕਾਂਗਰਸੀ ਆਗੂ, ਪਿੰਡਾਂ ਦੇ ਪੰਚ ਸਰਪੰਚ, ਸ਼ਾਮਿਲ ਸਨ। 
ਕਰਮਜੀਤ ਸਿੰਘ ਨੇ ਪਰਿਵਾਰ ਵੱਲੋਂ ਆਏ ਪਤਵੰਤਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਗੁਰਕੀਰਤ ਸਿੰਘ ਕੋਟਲੀ ਨੇ ਅੰਤਿਮ ਅਰਦਾਸ ਤੋਂ ਪਹਿਲਾਂ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।