ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ ਪਿੰਡ ਬੱਡੋਂ ਵਿਖੇ 36 ਵਾਂ ਖੂਨਦਾਨ ਕੈਂਪ ਲਗਾਇਆ ਗਿਆ।

ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਚਲਾਈ ਜਾ ਰਹੀ ਹੈ।

ਡਿਸਪੈਂਸਰੀ ਅਤੇ ਲੈਬੋਰਟਰੀ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ 36 ਵਾਂ ਖੂਨਦਾਨ ਕੈਂਪ ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਜੀ ਪਿੰਡ ਬੱਡੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਨੇ ਅਪਣੇ ਕਰ ਕਲਮਾਂ ਨਾਲ ਕੀਤਾ । 
ਬਲੱਡ ਟੀਮ IMA ਬਲੱਡ ਬੈਂਕ ਹੁਸ਼ਿਆਰਪੁਰ ਪਹੁੰਚੀ। ਸਵੈ ਇਛੁੱਕ 35 ਬੀਬੀਆਂ ਤੇ ਭਾਈਆਂ ਖੂਨਦਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੀ ਅਤੇ ਬਲੱਡ ਬੈਂਕ ਟੀਮ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਸਰਪਾਉ ਦੇ ਕੇ ਸਨਮਾਨ ਕੀਤਾ ਗਿਆ । ਖੂਨ ਦਾਨ ਮਹਾ ਦਾਨ । ਸਾਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੇ ਖੂਨ ਨਾਲ ਕਿਸੇ ਜਾਨ ਬਚ ਸਕਦੀ ਹੈ। 
ਇਸ ਮੌਕੇ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ,ਸੰਤ ਬਾਬਾ ਗੁਰਚਰਨ ਸਿੰਘ ਜੀ, ਬਾਬਾ ਭੁਪਿੰਦਰ ਸਿੰਘ, ਹਰਦੀਪ ਸਿੰਘ ਖਾਲਸਾ ਬੱਡੋਂ , ਸਰਪੰਚ ਬਲਵਿੰਦਰ ਸਿੰਘ ਬੱਡੋਂ , ਮਨਪ੍ਰੀਤ ਸਿੰਘ ਅਜਨੋਹਾ,ਗੁਰਪਾਲ ਸਿੰਘ ਨਡਾਲੋਂ, ਜਗਜੀਤ ਸਿੰਘ ਬੱਡੋਂ, ਬਲਵੰਤ ਸਿੰਘ ਨਡਾਲੋਂ, ਭਾਈ ਸਰਵਨ ਸਿੰਘ ਬੱਡੋਂ,ਸੁਖਵੀਰ ਸਿੰਘ ਰਿਮੀ, ਨਰਿੰਦਰ ਸਿੰਘ ਬੱਡੋਂ,ਰਾਜੀਵ ਭਾਰਤਵਾਜ ਬੱਡੋਂ,ਸਮਨ ਸਿੰਘ, ਸਾਹਿਲ ਅਤੇ ਮਨੀ ਆਦਿ ਹਾਜ਼ਰ ਸਨ।