ਦਰਜਨਾਂ ਪੰਚਾਇਤਾਂ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ 'ਚ ਸ਼ਾਮਲ

ਸਨੌਰ/ ਪਟਿਆਲਾ, 5 ਨਵੰਬਰ: ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਦਰਜਨਾਂ ਪਿੰਡਾਂ ਦੇ ਪੰਚ ਸਰਪੰਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਨੌਰ/ ਪਟਿਆਲਾ, 5 ਨਵੰਬਰ: ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਦਰਜਨਾਂ ਪਿੰਡਾਂ ਦੇ ਪੰਚ ਸਰਪੰਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਸਨੌਰ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਰਖਿਆ ਗਿਆ ਸੀ ਅਤੇ ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਨਾਭਾ ਦੇ ਵਿਧਾਇਕ ਦੇਵ ਸਿੰਘ ਮਾਨ ਨੇ ਹਲਕਾ ਸਨੌਰ ਦੇ ਪੰਚਾਂ ਸਰਪੰਚਾਂ ਨੂੰ ਸ਼ਾਮਿਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 
 ਲੋਕ ਆਮ ਆਦਮੀ ਪਾਰਟੀ ਦੇ ਲੋਕ ਹਿਤਾਂ ਲਈ ਲਏ ਗਏ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲਿਆਂ ਨੇ ਰਵਾਇਤੀ ਪਾਰਟੀਆਂ ਦੀ ਨੀਂਦ ਉਡਾਈ ਹੋਈ ਹੈ ਆਮ ਆਦਮੀ ਪਾਰਟੀ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਇੱਕ ਇੱਕ ਕਰਕੇ ਪੂਰੇ ਕਰ ਰਹੀ ਹੈ ਜੋ ਕੰਮ ਪਿਛਲੀਆਂ ਸਰਕਾਰਾਂ ਆਪਣੀ ਸੱਤਾ ਦੇ ਆਖਰੀ ਪੜਾਅ ਵਿੱਚ ਕਰਦੀਆਂ ਸਨ ਉਹ ਕੰਮ ਆਮ ਆਦਮੀ ਪਾਰਟੀ ਨੇ ਸ਼ੁਰੂਆਤੀ ਦੌਰ ਵਿਚ ਹੀ ਕਰ ਵਿਖਾਏ ਹਨ।
ਇਸ ਮੌਕੇ ਸਰਪੰਚ ਤੀਰਥ ਸਿੰਘ ਬੋਸਰ ਕਲਾਂ, ਕਰਮਜੀਤ ਸਿੰਘ ਸਰਪੰਚ ਕਰਤਾਰਪੁਰ, ਪ੍ਰੇਮ ਸਿੰਘ ਸਰਪੰਚ ਸਮਸ਼ਪੁਰ, ਹੈਰੀ ਸਰਪੰਚ ਚੀਮਾਂ ਬਾਗ, ਸਰਪੰਚ ਸੇਵਾ ਦਾਸ ਸਲੇਮਪੁਰ, ਬੀਰਾ ਸਿੰਘ, ਮੁੱਖਤਿਆਰ ਸਿੰਘ , ਦਲਵੀਰ ਸਿੰਘ ਕਰਤਾਰਪੁਰ, ਰਾਮ ਸ਼ਰਨ ਜਤਿੰਦਰ ਸਿੰਘ ਲਾਡਾ, ਅਜਮੇਰ ਸਿੰਘ, ਸਰਬਜੀਤ ਸਿੰਘ
ਅਤੇ ਹੋਰ ਪੰਚ ਸਰਪੰਚ ਮੌਜੂਦ ਸਨ ।