ਏ.ਆਈ. ਤਕਨੀਕ ਦੀ ਵਰਤੋਂ ਨਾਲ ਬੇਅਦਬੀ ਵਾਲੀਆਂ ਵੀਡੀਓ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ-ਪਿ੍ਰੰਸੀਪਲ ਡਾ. ਅਮਨਦੀਪ ਹੀਰਾ

ਗੜ੍ਹਸ਼ੰਕਰ- ਧਾਰਮਿਕ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਸੋਸ਼ਲ ਸਾਈਟਾਂ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਅਤੇ ਸਮੂਹ ਸਟਾਫ਼ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਵਰਤੋਂ ਨਾਲ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਬੇਅਦਬੀ ਵਾਲੀਆਂ ਵੀਡੀਓ ਤਿਆਰ ਕਰਕੇ ਸੋਸ਼ਲ ਸਾਈਟਾਂ ’ਤੇ ਅਪਲੋਡ ਕਰਨ ਖਿਲਾਫ਼ ਰੋਸ ਜਤਾਉਂਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਅਨਸਰਾਂ ਖਿਲਾਫ਼ ਸਰਕਾਰ ਤੁਰੰਤ ਸਖ਼ਤ ਕਾਰਵਾਈ ਕਰੇ।

ਇਸਦੇ ਨਾਲ ਹੀ ਧਾਰਮਿਕ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਸੋਸ਼ਲ ਸਾਈਟਾਂ ’ਤੇ ਵੀ ਤੁਰੰਤ ਪਾਬੰਦੀ ਲਗਾਉਣ ਦੀ ਕੀਤੀ ਤਾਂ ਜੋ ਭਵਿੱਖ ਵਿਚ ਅਜਿਹਾ ਨਾ ਕੀਤਾ ਜਾ ਸਕੇ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਏ.ਆਈ. ਤਕਨੀਕ ਦੁਆਰਾ ਜਿਸ ਤਰ੍ਹਾਂ ਬੇਅਦਬੀ ਦੀਆਂ ਵੀਡੀਓ ਤਿਆਰ ਕਰਕੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਵੱਜੀ ਹੈ ਤੇ ਇਹ ਨਾ ਬਰਦਾਸ਼ਤਯੋਗ ਹੈ। 
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਨਾ ਸਿਰਫ ਸਿੱਖ ਧਰਮ ਦੀ ਮਰਿਯਾਦਾ ਨੂੰ ਚੁਣੌਤੀ ਦਿੱਤੀ ਹੈ ਬਲਕਿ ਸਮਾਜ ਵਿਚ ਅਸਹਿਣਸ਼ੀਲਤਾ ਨੂੰ ਵੀ ਵਧਾਇਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਮਾਮਲਿਆ ਨੂੰ ਗੰਭੀਰਤਾ ਨਾਲ ਲਵੇ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਸ ’ਤੇ ਆਪ ਮੁਹਾਰੇ ਚੱਲ ਰਹੇ ਚੈਟ ਬਾਕਸ ’ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਾ ਹੋਵੇ।
 ਉਨ੍ਹਾਂ ਮੰਗ ਕੀਤੀ ਕਿ ਏ.ਆਈ. ਤਕਨੀਕ ਨੂੰ ਨਿਯੰਤ੍ਰਿਤ ਕਰਨ ਲਈ ਕਾਨੂੰਨੀ ਪੱਖ ਤੋਂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਧਾਰਮਿਕ, ਵਿਰਾਸਤ ਅਤੇ ਸਭਿਆਚਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਡਾ. ਹੀਰਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਏ.ਆਈ. ਨਿਯਮਾਂ ਨੂੰ ਸਖ਼ਤ ਬਣਾਉਂਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਸਜ਼ਾਵਾਂ ਤੈਅ ਕੀਤੀਆਂ ਜਾਣ।