ਗੌਰਮਿੰਟ ਟੀਚਰਜ ਯੂਨੀਅਨ ਦਾ ਵਫਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੂੰ ਮਿਲਿਆ।
ਹੁਸ਼ਿਆਰਪੁਰ- ਅਧਿਆਪਕਾਂ ਦੀ ਸਿਰਮੌਰ ਜੱਥੇਬੰਦੀ ਗੌਰਮਿੰਟ ਟੀਚਰ ਯੂਨੀਅਨ ਦੇ ਕੋਟ ਫਤੂਹੀ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਵਿੱਚ ਇੱਕ ਵਫਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਚਰਨਜੀਤ ਸਿੱਧੂ ਨੂੰ ਅਧਿਆਪਕ ਮਸਲਿਆਂ ਸਬੰਧੀ ਮਿਲਿਆ।

ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਵਲੋਂ ਅਧਿਆਪਕ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੌਰਮਿੰਟ ਟੀਚਰਜ ਯੂਨੀਅਨ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਮਨੋਜ ਕੁਮਾਰ, ਸੁਰਿੰਦਰ ਸਿੰਘ, ਸੀ.ਐੱਚ.ਟੀ. ਦਰਸ਼ਨ ਕੌਰ, ਧਰਮਵੀਰ ਸਿੰਘ, ਲੱਛਮੀ ਦੇਵੀ, ਪਵਨਦੀਪ ਸਿੰਘ, ਕਮਲਜੀਤ ਸਿੰਘ, ਅਰੁਣ ਕੁਮਾਰ, ਨੇਹਾ ਅਤੇ ਸੁਰਜੀਤ ਕੌਰ ਆਦਿ ਹਾਜ਼ਰ ਸਨ।