ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 26 ਅਗਸਤ- ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਮੁਹਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕੀਤਾ ਗਿਆ।

ਐਸ ਏ ਐਸ ਨਗਰ, 26 ਅਗਸਤ- ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਮੁਹਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕੀਤਾ ਗਿਆ।
ਗੁਰੂ ਘਰ ਦੇ ਸ਼ਰਧਾਲੂ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਈ ਭਾਗੋ ਇਸਤਰੀ ਸਤਸੰਗ ਸਭਾ ਦੇ ਬੀਬੀ ਜਸਪ੍ਰੀਤ ਕੌਰ ਦੇ ਜਥੇ, ਭਾਈ ਰਮਨਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਨਾਨਕ ਦਰਬਾਰ, ਭਾਈ ਪ੍ਰੀਤਿੰਦਰ ਸਿੰਘ ਪਟਿਆਲੇ ਵਾਲੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਉਪਰੰਤ ਭਾਈ ਪ੍ਰਦੀਪ ਸਿੰਘ ਗੁਰਦੁਆਰਾ ਅਕਾਲ ਆਸ਼ਰਮ ਸਾਹਿਬ ਸੁਹਾਣਾ ਵੱਲੋਂ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਗੁਰਮੀਤ ਸਿੰਘ ਸੈਣੀ, ਵਿਕਰਮਜੀਤ ਸਿੰਘ, ਲਾਭ ਸਿੰਘ, ਹਰਪਾਲ ਸਿੰਘ, ਹੈੱਡ ਗ੍ਰੰਥੀ ਗੁਰਸੇਵਕ ਸਿੰਘ, ਹਰਦੀਪ ਸਿੰਘ, ਦਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਵੀ ਹਾਜਰ ਸਨ।