ਗੁਰੂ ਪੂਜਾ ਪਰਵ 8 ਨੂੰ ਮਨਾਇਆ ਜਾਵੇਗਾ
ਨਵਾਂਸ਼ਹਿਰ- ਪ੍ਰਭੂ ਸ਼੍ਰੀ ਰਾਮ ਜੀ ਦੀ ਅਪਾਰ ਕਿਰਪਾ ਸਦਕਾ ਸਥਾਨਕ ਸ਼੍ਰੀ ਰਾਮ ਸ਼ਰਣਮ ਮੰਦਿਰ ਲਾਲ ਚੌਂਕ ਨਵਾਂਸ਼ਹਿਰ ਵਿਖੇ ਹਰ ਸਾਲ ਵਾਂਗ ਗੁਰੂ ਪੂਜਾ ਪਰਵ 8 ਜੁਲਾਈ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਸੰਗ ਘਰ ਦੇ ਮੁੱਖ ਸੇਵਾਦਾਰ ਡਾ. ਜੇਡੀ ਵਰਮਾ ਨੇ ਦੱਸਿਆ ਕਿ ਇਸ ਦਿਨ ਗੁਰੂ ਪੂਜਾ ਅਤੇ ਪ੍ਰਾਰਥਨਾ ਸਭਾ ਸ਼ਾਮ ਨੂੰ 07: 00 ਵਜੇ ਤੋਂ 08:30 ਵਜੇ ਤੱਕ ਹੋਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਗੁਰੂ ਸਾਨੂੰ ਸੱਚਾ ਮਾਰਗ ਦਿਖਾ ਕੇ ਅਧਿਆਤਮ ਨਾਲ ਜੋੜਦੇ ਹਨ। ਸੱਚੇ ਗੁਰੂ ਤੋਂ ਬਿਨਾਂ ਅਸੀਂ ਅੱਖਰ ਗਿਆਨ ਅਤੇ ਬੋਧ ਗਿਆਨ ਦੀ ਪ੍ਰਾਪਤੀ ਤੋਂ ਵਿਹੂਣੇ ਰਹਿ ਜਾਂਦੇ ਹਾਂ। ਇਸ ਲਈ ਸਾਨੂੰ ਆਪਣੇ ਗੁਰੂਆਂ ਦਾ ਹਮੇਸ਼ਾ ਮਾਣ ਸਤਿਕਾਰ ਕਰਦੇ ਰਹਿਣਾ ਚਾਹੀਦਾ ਹੈ।
ਉਨ੍ਹਾਂ ਨੇ ਸਮੂਹ ਰਾਮ ਭਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨ ਲਈ ਅਤੇ ਸਤਸੰਗ ਦਾ ਲਾਭ ਪ੍ਰਾਪਤ ਕਰਨ ਲਈ ਸਮੇਂ ਸਿਰ ਪਹੁੰਚ ਕੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇ।