ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਤੇ ਆਦਿ ਧਰਮ ਮਿਸ਼ਨ ਵਲੋੰ ਸ੍ਰੀ ਖੁਰਾਲਗੜ ਸਾਹਿਬ ਲਈ ਸਾਂਝੀ ਮੁਹਿੰਮ ਚਲਾਉਣ ਦਾ ਲਿਆ ਫੈਂਸਲਾ
ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਸੰਤ ਸਮਾਜ ਦੀ ਇੱਕ ਸਾਂਝੀ ਮੀਟਿੰਗ ਡੇਰਾ ਸੰਤ ਇੰਦਰ ਦਾਸ ਸੇਖੈ ਵਿਖੇ ਹੋਈ ਜਿਸ ਵਿੱਚ ਸ੍ਰੀ ਖੁਰਾਲਗੜ ਸਾਹਿਬ ਵਿਖੇ ਨਵੇਂ ਪ੍ਰੋਜੈਕਟ ਦੀ ਉਸਾਰੀ ਸਬੰਧੀ ਵਿਸਥਾਰ ਪੂਰਵਕ ਚਰਚਾ ਹੋਈ। ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ , ਆਦਿ ਧਰਮ ਗੁਰੂ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ,ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ, ਸੰਤ ਪ੍ਰਮੇਸ਼ਵਰੀ ਦਾਸ ਤੋਂ ਇਲਾਵਾ ਕੌਮ ਦੇ ਪ੍ਰਚਾਰਕ, ਬੁੱਧੀਜੀਵੀ ਸਖਸ਼ੀਅਤਾਂ ਵੀ ਹਾਜਰ ਸਨ।

ਇਸ ਮੌਕੇ ਹਾਜਰ ਸੰਤ ਸਮਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਆਦਿ ਧਰਮ ਮਿਸ਼ਨ ਵਲੋੰ ਕੌਮ ਦੇ ਸੰਯੋਜਕਾਂ , ਪੈਰੋਕਾਰਾਂ, ਮਿਸ਼ਨਰੀਆਂ, ਬੁੱਧੀਜੀਵੀਆਂ ਦੇ ਵਿਚਾਰ ਜਾਨਣ ਤੋਂ ਬਾਅਦ ਇਹ ਫੈਂਸਲਾ ਕੀਤਾ ਹੈ ਕਿ ਸ੍ਰੀ ਖੁਰਾਲਗੜ ਸਾਹਿਬ ਨੂੰ ਦੁਨੀਆਂ ਦੇ ਨਕਸ਼ੇ ਤੇ ਵਿਕਸਿਤ ਕਰਨ, ਨਵ-ਉਸਾਰੀ ਅਤੇ ਕੌਮ ਲਈ ਚੈਰੀਟੇਬਲ ਸਕੂਲ, ਹਸਪਤਾਲ ਅਤੇ ਟੈਕਨੀਕਲ ਕਾਲਿਜ ਖੋਹਲਣ ਲਈ ਇਕ ਸਾਂਝੇ ਪਲੇਟਫਾਰਮ ਤੇ ਰਲਕੇ ਕਾਰਜ ਕੀਤੇ ਜਾਣਗੇ। ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਹਿਲਕਦਮੀ ਕਰੇ ਅਤੇ ਹਾਮੀ ਭਰੇ ਤਾਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਪੰਜਾਬ ਨੂੰ ਵੱਡੇ ਪ੍ਰੋਜੈਕਟ ਦੇਣ ਲਈ ਤਿਆਰ ਹੈ।
ਸੰਤ ਸਮਾਜ ਨੇ ਫੈਂਸਲਾ ਕੀਤਾ ਕਿ ਸ੍ਰੀ ਚਰਨਛੋਹ ਗੰਗਾ ਨੂੰ ਇਕ ਪਰਿਵਾਰ ਤੋਂ ਮੁਕਤ ਕਰਾਉਣ ਲਈ ਸਾਂਝਾ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪ੍ਰਾਪਤ ਅਸਥਾਨਾਂ ਨੂੰ ਸੰਗਤਾਂ ਦੇ ਹਵਾਲੇ ਕਰਨ ਲਈ ਜਲਦ ਹੀ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ।