ਸਨਅਤੀ ਖੇਤਰ ਫੇਜ਼ 7 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ, ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ

ਐਸ.ਏ.ਐਸ. ਨਗਰ, 26 ਮਈ- ਮੁਹਾਲੀ ਨਗਰ ਨਿਗਮ ਦੇ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਕੋਲ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸਥਾਨਕ ਫੇਜ਼ 7 ਸਨਅਤੀ ਖੇਤਰ ਦੀ ਮਾਰਕੀਟ ਦਾ ਦੌਰਾ ਕਰਕੇ ਇੱਥੋਂ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਮਾਰਕੀਟ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਸ. ਅਮਰੀਕ ਸਿੰਘ ਸੋਮਲ ਅਤੇ ਸਮਾਜ ਸੇਵੀ ਗੁਰਸਾਹਿਬ ਸਿੰਘ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਮਾਰਕੀਟ ਦੀਆਂ ਸਮੱਸਿਆਵਾਂ ਦਾ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਤੋਂ ਪਹਿਲਾਂ ਇੰਡਸਟਰੀਅਲ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਹਨੀਸ਼ ਅਗਰਵਾਲ, ਮੀਤ ਪ੍ਰਧਾਨ ਰਾਜਨ ਭੰਡਾਰੀ ਅਤੇ ਸਕੱਤਰ ਰਵਨੀਤ ਸਿੰਘ ਬਤਰਾ ਨੇ ਮੇਅਰ ਸਿੱਧੂ ਦਾ ਸਵਾਗਤ ਕੀਤਾ ਅਤੇ ਮਾਰਕੀਟ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਐਸੋਸੀਏਸ਼ਨ ਵੱਲੋਂ ਮੇਅਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਗਰੀਨ ਬੈਲਟਾਂ ਵਿੱਚ ਬੈਂਚ ਲਗਾਉਣ, ਮਾਰਕੀਟ ਵਿੱਚ ਡਸਟਬਿਨ, ਸਪੀਡ ਬਰੇਕਰ, ਪਾਰਕਿੰਗ ਲਾਈਨਾਂ ਅਤੇ ਦੁਕਾਨਾਂ ਅੱਗੇ ਫੈਂਸੀ ਲਾਈਟਾਂ ਤੇ ਗਰਿੱਲਾਂ ਲਗਾਉਣ ਦੀ ਮੰਗ ਕੀਤੀ ਗਈ।
ਮੇਅਰ ਸਿੱਧੂ ਨੇ ਮੌਕੇ 'ਤੇ ਹੀ ਗਰਿੱਲਾਂ ਤੇ ਡਸਟਬਿਨ ਲਗਾਉਣ ਦੇ ਆਦੇਸ਼ ਜਾਰੀ ਕਰਦਿਆਂ ਬਾਕੀ ਕੰਮਾਂ ਲਈ ਜਲਦ ਐਸਟੀਮੇਟ ਬਣਾਕੇ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੀ ਗੱਲ ਕਹੀ। ਉਨ੍ਹਾਂ ਇਸ ਮੌਕੇ ਵਾਟਰ ਕੂਲਰ ਦਾ ਉਦਘਾਟਨ ਵੀ ਕੀਤਾ ਜੋ ਐਸੋਸੀਏਸ਼ਨ ਵੱਲੋਂ ਲਗਾਇਆ ਗਿਆ ਹੈ।