ਭਾਰੀ ਮੀਂਹ ਨੇ ਮਚਾਇਆ ਕਹਿਰ
ਜੰਮੂ- ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮਾਨਸੂਨ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਉੱਥੇ ਹੀ ਪਹਾੜੀ ਸੂਬਿਆਂ ਵਿਚ ਵੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜੰਮੂ 'ਚ ਮੋਹਲੇਧਾਰ ਮੀਂਹ ਮਗਰੋਂ ਚਿਨਾਬ ਨਦੀ ਦਾ ਪਾਣੀ ਦਾ ਪੱਧਰ ਵੱਧਣ ਕਾਰਨ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਗਲੀਹਾਰ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ।

ਦਰਅਸਲ ਵਾਧੂ ਪਾਣੀ ਨੂੰ ਕੱਢਣ ਅਤੇ ਹੜ੍ਹ ਵਰਗੇ ਹਾਲਾਤ ਨੂੰ ਰੋਕਣ ਲਈ ਗੇਟ ਖੋਲ੍ਹੇ ਗਏ ਹਨ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਨਦੀ ਕੰਢਿਓਂ ਦੂਰ ਰਹਿਣ ਅਤੇ ਸਾਰੀਆਂ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਨਿਰਦੇਸ਼ ਜਾਰੀ ਕੀਤੇ ਹਨ।
ਭਾਰੀ ਵਰਖਾ ਕਾਰਨ ਹੁਣ ਪੰਜਾਬ ਵਿੱਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਮੰਡੀ ਜ਼ਿਲ੍ਹੇ 'ਚ ਸਥਿਤ ਪੰਡੋਹ ਡੈਮ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਿਆ ਹੈ। ਇਸ ਕਾਰਨ ਡੈਮ ਦੇ ਸਭ ਪੰਜ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਲਗਭਗ 44 ਹਜ਼ਾਰ ਕਿਊਸੈਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨਾਲ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਡੈਮ ਤੋਂ ਛੱਡਿਆ ਗਿਆ ਪਾਣੀ ਸੰਘੋਲ, ਸੁਜਾਨਪੁਰ, ਨਾਯਡੂਨ ਅਤੇ ਡੇਰਾ ਰਾਹੀਂ ਪੌਂਗ ਡੈਮ ਵੱਲ ਵਹਿ ਰਿਹਾ ਹੈ। ਇਸ ਤੋਂ ਬਾਅਦ ਇਹ ਪਾਣੀ ਪੰਜਾਬ ਦੇ ਤਲਵਾਰਾ ਖੇਤਰ ਤੱਕ ਪਹੁੰਚੇਗਾ, ਜਿਸ ਨਾਲ ਨੀਵਿਆਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੇ ਆਉਣ ਦਾ ਖਤਰਾ ਬਣਿਆ ਹੋਇਆ ਹੈ।