ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਭਲਕੇ

ਐਸ ਏ ਐਸ ਨਗਰ, 8 ਜਨਵਰੀ- ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਐਸ ਏ ਐਸ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਦਸਵੀਂ ਦੇ ਸ਼ੁਭ ਅਵਸਰ ਤੇ 9 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਕਰਵਾਇਆ ਜਾ ਰਿਹਾ ਹੈ।

ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੁਕਾਬਲੇ ਸੰਬੰਧੀ ਜਿਲ੍ਹਾ ਗਤਕਾ ਐਸੋਸੀਏਸ਼ਨ (ਰਜਿ.) ਮੁਹਾਲੀ ਦੀ ਮੀਟਿੰਗ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁਕਾਬਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਮੁਕਾਬਲੇ ਵਿੱਚ ਜਿਲਾ ਮੁਹਾਲੀ ਦੀਆਂ ਅੱਠ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ ਦਿੱਤੇ ਜਾਣਗੇ।
ਇਸ ਮੌਕੇ ਦਵਿੰਦਰ ਸਿੰਘ ਜੁਗਨੀ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ ਢੋਲਪੁਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਰਾਜਬੀਰ ਸਿੰਘ ਸ਼ਾਮਿਲ ਹੋਏ।