ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਗਿਐ ਖੁੱਲ੍ਹਾ ਸੱਦਾ

ਪਟਿਆਲਾ, 18 ਜਨਵਰੀ - ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਵੱਡੇ ਨਿਵੇਸ਼ ਲਈ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੱਦਾ ਦਿੱਤਾ ਹੈ। ਉਨਾਂ ਪੰਜਾਬ ਨੂੰ ਅਥਾਹ ਸੰਭਾਵਨਾਵਾਂ ਅਤੇ ਮੌਕਿਆਂ ਦਾ ਕੇਂਦਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦੇਸ਼ੀ ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਕਰਕੇ ਦੇਸ਼ ਦੇ ਉਦਯੋਗਿਕ ਕੇਂਦਰ ਵਿੱਚ ਵਾਧਾ ਹੋਵੇਗਾ ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਹਡਾਣਾ ਨੇ ਕਿਹਾ ਕਿ ਜੋ ਵਾਇਦੇ ਪੰਜਾਬ ਸਰਕਾਰ ਨੇ ਸਰਕਾਰ ਬਨਣ ਤੋਂ ਪਹਿਲਾ ਕੀਤੇ ਸਨ ਉਹ ਜ਼ਰੂਰ ਪੂਰੇ ਕੀਤੇ ਜਾਣਗੇ। ਉਨਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਬਕਾ ਸਰਕਾਰ ਵੱਲੋਂ ਦਫਤਰੀ ਕੰਮਾਂ ਨੂੰ ਕਾਫੀ ਉਲਝਾਇਆ ਗਿਆ ਸੀ ਪਰ ਹੁਣ ਮਾਨ ਸਰਕਾਰ ਵੱਲੋਂ ਹੌਲੀ ਹੌਲੀ ਲੋਕਾਂ ਦੇ ਹੋਣ ਵਾਲੇ ਕੰਮਾਂ ਨੂੰ ਲੈ ਕੇ ਦਫਤਰੀ ਕੰਮ ਕਾਜ ਨੂੰ ਸੁਖਾਲਾ ਬਣਾਇਆ ਜਾ ਰਿਹਾ। ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉੁਨਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਬਹੁਤ ਵਾਰੀ ਕੇਂਦਰ ਸਰਕਾਰ ਤੋਂ ਆਪਣੇ ਬਣਦੇ ਹੱਕ ਦੇ ਪੈਸੇ ਦੀ ਮੰਗ ਕਰਦੀ ਰਹੀ ਹੈ ਪਰ ਇਸ ਪ੍ਰਕਿਰਆ ਵਿੱਚ ਕੇਂਦਰ ਸਰਕਾਰ ਦਾ ਰਵਈਆ ਬਹੁਤ ਢਿੱਲਾ ਹੈ। 
ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਬਾਹਰਲੇ ਮੁਲਕਾਂ ਨੇ ਖੇਤੀਬਾੜੀ, ਖੇਡ ਉਦਯੋਗ, ਪਸ਼ੂ ਫੀਡ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰਾਂ ਨੂੰ ਫੈਲਾਉਣ ਲਈ ਚੰਗੇ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਚੰਗੇ ਉਦਯੋਗਿਕ ਅਤੇ ਕੰਮ ਕਰਨ ਦੇ ਤਰੀਕਿਆਂ ਨਾਲ ਲੈਸ ਸਹੀ ਮਾਹੌਲ ਦਿੱਤਾ ਜਾਵੇਗਾ। ਹਡਾਣਾ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ।
ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ, ਬ੍ਰਾਜ਼ੀਲ, ਮਲੇਸ਼ੀਆ ਅਤੇ ਯੂ ਕੇ ਤੋਂ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਡੱਚ ਕੰਪਨੀਆਂ ਪੰਜਾਬ ਵਿੱਚ ਪਹਿਲਾਂ ਵੀ ਨਿਵੇਸ਼ ਕਰ ਚੁੱਕੀਆਂ ਹਨ ਅਤੇ ਹੋਰ ਖੇਤਰਾਂ 'ਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।