ਖ਼ਾਲਸਾ ਕਾਲਜ ਦਾ ਬੀ.ਕਾਮ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਕਾਮ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਕਾਮ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਰਜਿੰਦਰ ਕੌਰ ਨੇ 78.33 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ, ਉਮੇਸ਼ ਬਸਰਾ ਨੇ 77.83 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਪਿ੍ਰੰਸ ਸਿੰਘ ਨੇ 77.17 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।